*ਲਾਈਵ ਵੀਡੀਓ ਬਣਾ ਕੇ ਨੌਜਵਾਨ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਮਾਮਲਾ:ਮ੍ਰਿਤਕ ਨੌਜਵਾਨ ਦੇ ਪਿਤਾ ਨੂੰ ਜ਼ਲੀਲ ਕਰਨ ਦਾ*

0
240

ਬੁਢਲਾਡਾ 5 ਜੁਲਾਈ (ਸਾਰਾ ਯਹਾਂ/ਮੇਹਤਾ ਅਮਨ) ਇਥੋ ਨਜਦੀਕ ਪਿੰਡ ਕੁਲੈਹਿਰੀ ਵਿਖੇ ਨਰਿੰਦਰਪੁਰਾ ਰੇਲਵੇ ਸਟੇਸ਼ਨ ਦੇ ਨਜਦੀਕ ਪਿੰਡ ਖਾਰਾ-ਬਰਨਾਲਾ ਦੇ ਨੌਜਵਾਨ ਵਲੋਂ ਲਾਈਵ ਵੀਡੀਓ ਬਣਾਉਣ ਉਪਰੰਤ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਸਤਪਾਲ ਸਿੰਘ (23) ਦੇ ਪਿਤਾ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਨਸ਼ਾ ਕਰਨ ਦਾ ਆਦੀ ਸੀ ਅਤੇ ਬੀਤੇ ਦਿਨ ਉਸ ਨੇ ਦੋਸਤ ਨਾਲ ਮਿਲ ਕੇ ਨਸ਼ਾ ਕੀਤਾ ਸੀ, ਜਿਸ ਕਰਕੇ ਪਿੰਡ ਦੇ ਪੰਚਾਇਤ ਮੈਂਬਰ ਬਲਕਰਨ ਸਿੰਘ ਉਰਫ਼ ਰਾਜੂ ਵਲੋਂ ਉਨ੍ਹਾਂ ਨੂੰ ਪੰਚਾਇਤ ਚ ਬੁਲਾ ਕੇ ਜ਼ਲੀਲ ਕੀਤਾ ਗਿਆ। ਉਨ੍ਹਾਂ ਪੰਚਾਇਤ ਨੂੰ ਭਰੋਸਾ ਵੀ ਦਿੱਤਾ ਸੀ ਕਿ ਅੱਗੇ ਤੋਂ ਉਨ੍ਹਾਂ ਦਾ ਪੁੱਤਰ ਨਸ਼ਾ ਨਹੀਂ ਕਰੇਗਾ ਪਰ ਫਿਰ ਵੀ ਵਾਰ-ਵਾਰ ਬੁਰਾ ਭਲਾ ਬੋਲਿਆ ਗਿਆ। ਇਸੇ ਦੇ ਚਲਦਿਆਂ ਨੌਜਵਾਨ ਸਤਪਾਲ ਨੇ ਆਪਣੇ ਪਿਤਾ ਦੀ ਬੇਇੱਜ਼ਤੀ ਨਾ ਸਹਾਰਦਿਆਂ ਗੱਡੀ ਹੇਠਾਂ ਆ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਰੇਲਵੇ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਪਾਖਰ ਸਿੰਘ ਨੇ ਦੱਸਿਆ ਕਿ ਪਿੰਡ ਨਰਿੰਦਰਪੁਰਾ ਵਿਖੇ ਦੁਪਹਿਰ 12 ਵਜੇ ਦੇ ਕਰੀਬ ਨੌਜਵਾਨ ਨੇ ਮਾਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਕਬਜ਼ੇ ਚ ਲੈਣ ਉਪਰੰਤ ਬਲਕਰਨ ਸਿੰਘ ਉਰਫ਼ ਰਾਜੂ ਸਮੇਤ ਕੁਝ ਹੋਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਮਾਤਾ ਰਾਜ ਕੌਰ ਤੇ ਭਰਾ ਅੰਮ੍ਰਿਤਪਾਲ ਸਿੰਘ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਇਨਸਾਫ਼ ਦਿੱਤਾ ਜਾਵੇ।

LEAVE A REPLY

Please enter your comment!
Please enter your name here