*ਲਾਭਪਾਤਰੀਆਂ ਦੀਆਂ ਪਰਚੀਆਂ ਕੱਟਣ ਵਾਲੇ ਦਿਨ ਹੀ ਕੀਤੀ ਜਾਵੇ ਰਾਸ਼ਨ ਦੀ ਵੰਡ-ਚੇਤਨ ਪ੍ਰਕਾਸ਼ ਧਾਲੀਵਾਲ*

0
35

ਮਾਨਸਾ, 05 ਜੂਨ: (ਸਾਰਾ ਯਹਾਂ/ਮੁੱਖ ਸੰਪਾਦਕ)

          ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ, ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਨੈਸ਼ਨਲ ਫੂਡ ਸਕਿਊਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਮਾਨਸਾ ਦੇ ਕਸਬਾ ਭੀਖੀ ਦੇ ਵਾਰਡ ਨੰਬਰ 02 ਵਿਖੇ ਰਾਸ਼ਨ ਡਿਪੂਆਂ ਦਾ ਦੌਰਾ ਕੀਤਾ ਗਿਆ।

             ਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਦੱਸਿਆ ਕਿ ਡਿਪੂਆਂ ‘ਤੇ ਕਣਕ ਦੀ ਵੰਡ  ਦੇ ਨਿਰੀਖਣ ਦੌਰਾਨ ਪਾਇਆ ਗਿਆ ਕਿ ਡਿਪੂਆਂ ਨੂੰ ਕਣਕ ਅਲਾਟ ਹੋ ਚੁੱਕੀ ਸੀ ਅਤੇ ਡਿਪੂ ਹੋਲਡਰਾਂ ਦੁਆਰਾ ਕਣਕ ਦੀਆਂ ਪਰਚੀਆਂ ਵੀ ਕੱਟ ਦਿੱਤੀਆ ਗਈਆਂ ਸਨ ਪ੍ਰੰਤੂ ਕਣਕ ਲਾਭਪਾਤਰੀਆ ਨੂੰ ਵੰਡੀ ਨਹੀ ਗਈ ਸੀ, ਜਿਸ ਸਬੰਧੀ ਮੌਕੇ ‘ਤੇ ਮੌਜੂਦ ਅਧਿਕਾਰੀਆ ਨੂੰ ਹਦਾਇਤ ਕੀਤੀ ਗਈ ਕਿ ਕਣਕ ਨੂੰ ਜਲਦ ਤੋਂ ਜਲਦ ਲਾਭਪਾਤਰੀਆਂ ਵਿਚ ਵੰਡਿਆ ਜਾਵੇ ਅਤੇ ਭਵਿੱਖ ਵਿੱਚ ਜਿਸ ਦਿਨ ਪਰਚੀ ਕੱਟੀ ਜਾਂਦੀ ਹੈ ਉਸੇ ਦਿਨ ਹੀ ਕਣਕ ਦੀ ਵੰਡ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲਾਭਪਾਤਰੀਆ ਨੂੰ ਕੋਈ ਪ੍ਰੇਸ਼ਾਨੀ ਨਾ ਹੋ ਸਕੇ।

                ਉਨ੍ਹਾਂ ਹਦਾਇਤ ਕੀਤੀ ਕਿ ਡਿਪੂਆਂ ‘ਤੇ ਸ਼ਿਕਾਇਤ ਬਾਕਸ ਅਤੇ ਜਾਗਰੂਕਤਾ ਬੈਨਰ ਵੀ ਲਗਵਾਏ ਜਾਣ ਤਾਂ ਜੋ ਲਾਭਪਾਤਰੀਆ ਨੂੰ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਕੀਤਾ ਜਾ ਸਕੇ।

          ਇਸ ਦੌਰਾਨ ਲਾਭਪਾਤਰੀਆਂ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਅਤੇ ਈਮੇਲ punjabfoodcommission@gmail.com ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਗਿਆ ਕਿ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ(ਵਿਕਾਸ) ਕੋਲ ਦਰਜ ਵੀ ਕਰਵਾ ਸਕਦੇ ਹਨ।

NO COMMENTS