ਲੁਧਿਆਣਾ ਅਗਨੀ ਕਾਂਡ ‘ਚ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ

0
9

ਚੰਡੀਗੜ•, 20 ਨਵੰਬਰ : ਲੁਧਿਆਣਾ ਵਿਖੇ ਇਕ ਪ੍ਰਾਈਵੇਟ ਫੈਕਟਰੀ ਵਿੱਚ ਅੱਗ ਲੱਗਣ ਤੋਂ ਬਾਅਦ ਕੈਮੀਕਲ ਧਮਾਕੇ ਨਾਲ ਮਾਰੇ ਗਏ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਪੰਜ ਜਣਿਆਂ ਦੇ ਵਾਰਸਾਂ ਨੂੰ ਅੱਜ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ। ਅੱਜ ਇਥੇ ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਉਂਸਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜ ਅਧਿਕਾਰੀਆਂ/ਕਰਮਾਚੀਆਂ ਦੇ ਵਾਰਸਾਂ ਨੂੰ ਵਿਭਾਗ ਵਿੱਚ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਅੱਜ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਿਸਾਂ ਸਾਹਿਲ ਗਿੱਲ ਪੁੱਤਰ ਸ੍ਰੀ ਸਮਾਉਣ ਗਿੱਲ (ਸਬ ਫਾਇਰ ਅਫਸਰ), ਤੁਸ਼ਾਰ ਸ਼ਰਮਾ ਪੁੱਤਰ ਸ੍ਰੀ ਰਾਜਿੰਦਰ ਕੁਮਾਰ ਸ਼ਰਮਾ (ਸਬ ਫਾਇਰ ਅਫਸਰ), ਪਰਮਿੰਦਰ ਸਿੰਘ ਪੁੱਤਰ ਸ੍ਰੀ ਰਾਜ ਕੁਮਾਰ (ਸਬ ਫਾਇਰ ਅਫਸਰ), ਭੁਪਿੰਦਰ ਸਿੰਘ ਪੁੱਤਰ ਸ੍ਰੀ ਪੂਰਨ ਸਿੰਘ (ਲੀਡਿੰਗ ਫਾਇਰ ਮੈਨ) ਤੇ ਰੇਖਾ ਰਾਣੀ ਪਤਨੀ ਸ੍ਰੀ ਰਾਜਨ (ਫਾਇਰਮੈਨ) ਨੂੰ ਵਿਭਾਗ ਵਿੱਚ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ ਗਿਆ। ਉਨ•ਾਂ ਕਿਹਾ ਕਿ ਬਾਕੀ ਰਹਿੰਦੇ ਚਾਰ ਪਰਿਵਾਰਾਂ ਦੇ ਵਾਰਿਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਉਨ•ਾਂ ਨੂੰ ਵੀ ਜਲਦ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਇਸ ਮੌਕੇ ਬੋਲਦਿਆਂ ਸ. ਸਿੱਧੂ ਨੇ ਕਿਹਾ ਕਿ ਲੁਧਿਆਣਾ ਵਿਖੇ ਪਿਛਲੇ ਸਾਲੇ ਵਾਪਰੇ ਇਸ ਦੁਖਾਂਤ ਵਿੱਚ ਫਾਇਰ ਬ੍ਰਿਗੇਡ ਦੇ ਜੁਝਾਰੂ ਸਟਾਫ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਤਨਦੇਹੀ ਨਾਲ ਡਿਊਟੀ ਨਿਭਾਈ ਅਤੇ 9 ਅਧਿਕਾਰੀ/ਕਰਮਚਾਰੀ ਸ਼ਹੀਦ ਹੋ ਗਏ। ਉਨ•ਾਂ ਕਿਹਾ ਕਿ ਸੀਮਤ ਸਾਧਨਾਂ ਦੇ ਬਾਵਜੂਦ ਇਨ•ਾਂ ਫਾਇਰ ਕਰਮੀਆਂ ਵੱਲੋਂ ਨਿਭਾਈ ਸੇਵਾ ਲਾਮਿਸਾਲ ਸੀ। ਉਨ•ਾਂ ਕਿਹਾ ਕਿ ਸਰਕਾਰ ਵੱਲੋਂ ਇਨ•ਾਂ ਸ਼ਹੀਦ ਹੋਏ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ 10 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਇਨ•ਾਂ ਦੇ ਬਣਦੇ ਸਾਰੇ ਬਕਾਏ ਵੀ ਤੁਰੰਤ ਕਾਰਵਾਈ ਕਰਦੇ ਹੋਏ ਦਿੱਤੇ ਜਾ ਚੁੱਕੇ ਹਨ। ਪੀੜਤ ਪਰਿਵਾਰਾਂ ਨੂੰ ਫੈਮਲੀ ਪੈਨਸ਼ਨ ਵੀ ਪਹਿਲ ਦੇ ਆਧਾਰ ‘ਤੇ ਜਾਰੀ ਕਰ ਦਿੱਤੀ ਗਈ।
ਸ. ਸਿੱਧੂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਰੇਲ ਹਾਦਸੇ ਦੀ ਪੀੜਤਾਂ ਦੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕੀਤੇ ਜਾ ਰਹੇ ਹਨ। ਪੀੜਤਾਂ ਨੂੰ ਜਿੱਥੇ ਮੁਆਵਜ਼ਾ ਰਾਸ਼ੀ ਵੰਡੀ ਗਈ ਉਥੇ ਉਨ•ਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ ਅਤੇ ਮੁੱਖ ਮੰਤਰੀ ਜੀ ਜਲਦ ਹੀ ਇਨ•ਾਂ ਪੀੜਤ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੇ ਨਾਲ ਹੀ ਉਨ•ਾਂ ਦੱਸਿਆ ਕਿ 7 ਪੀੜਤ ਪਰਿਵਾਰ ਜਿਹੜੇ ਕਿਸੇ ਨੌਕਰੀ ਦੇ ਯੋਗ ਨਹੀਂ ਸਨ, ਉਨ•ਾਂ ਨੂੰ ਉਹ ਖੁਦ ਆਪਣੇ ਵੱਲੋਂ 8000 ਰੁਪਏ ਪ੍ਰਤੀ ਮਹੀਨਾ ਪ੍ਰਤੀ ਪੀੜਤ ਤਾਉਮਰ ਦੇਣਗੇ।
ਇਸ ਮੌਕੇ ਵਿਧਾਇਕ ਸ੍ਰੀ ਸੁਰਿੰਦਰ ਡਾਬਰ ਤੇ ਅਮਿਤ ਵਿੱਜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ.ਵੇਣੂ ਪ੍ਰਸਾਦ ਵੀ ਹਾਜ਼ਰ ਸਨ।


EDITED BY : SARA YAHA | | Last Updated : 7:10 PM 20 ਨਵੰਬਰ 2018

LEAVE A REPLY

Please enter your comment!
Please enter your name here