ਲੁਧਿਆਣਾ ਦੇ ਸ਼ਾਪਿੰਗ ਮਾਲ ‘ਚ ਚੱਲੀ ਗੋਲ਼ੀ, ਇੱਕ ਦੀ ਮੌਤ

0
90

ਲੁਧਿਆਣਾ: ਜ਼ਿਲ੍ਹੇ ਦੇ ਇੱਕ ਸ਼ਾਪਿੰਗ ਮਾਲ ਵਿੱਚ ਝਗੜੇ ਤੋਂ ਬਾਅਦ ਇੱਕ ਅਣਪਛਾਤੇ ਵਿਅਕਤੀ ਨੇ 42 ਸਾਲਾ ਵਿਅਕਤੀ ਦਲਜੀਤ ਸਿੰਘ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਸ਼ਨੀਵਾਰ ਨੂੰ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ।

ਪੁਲਿਸ ਨੇ ਦੱਸਿਆ ਕਿ ਦਲਜੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਰਾਤ ਨੂੰ ਮਾਲ ਦੇ ਇੱਕ ਰੈਸਟੋਰੈਂਟ ਵਿੱਚ ਵਾਪਰੀ।

ਦਰਅਸਲ ਦਲਜੀਤ ਸਿੰਘ ਤੇ ਅਣਪਛਾਤੇ ਮੁਲਜ਼ਮ ਦਰਮਿਆਨ ਕਿਸੇ ਮੁੱਦੇ ਨੂੰ ਲੈ ਕੇ ਬਹਿਸ ਹੋ ਗਈ ਸੀ। ਇਸ ਪਿੱਛੋਂ ਮੁਲਜ਼ਮ ਨੇ ਉਸ ‘ਤੇ ਗੋਲ਼ੀ ਚਲਾ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here