*ਲੁਧਿਆਣਾ ਦੇ ਸਿਵਲ ਹਸਪਤਾਲ ‘ਚੋਂ ਕੈਦੀ ਹੋਇਆ ਫਰਾਰ, ਚੈਕਅੱਪ ਤੋਂ ਬਾਅਦ ਭੱਜਿਆ*

0
33

Ludhiana News (ਸਾਰਾ ਯਹਾਂ): ਲੁਧਿਆਣਾ ਦੇ ਸਿਵਲ ਹਸਪਤਾਲ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈਕੇ ਇੱਕ ਵਾਰ ਫਿਰ ਸਵਾਲ ਚੁੱਕੇ ਜਾ ਰਹੇ ਹਨ। ਕੇਂਦਰੀ ਜੇਲ੍ਹ ਤੋਂ ਸ਼ੁੱਕਰਵਾਰ ਦੁਪਹਿਰ ਨੂੰ ਇਲਾਜ ਲਈ ਲਿਆਂਦਾ ਗਿਆ ਇੱਕ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹਸਪਤਾਲ ਦੇ ਕੰਪਲੈਕਸ ਵਿੱਚੋਂ ਫਰਾਰ ਹੋ ਗਿਆ। ਇਸ ਘਟਨਾ ਨੇ ਜੇਲ੍ਹ ਪ੍ਰਸ਼ਾਸਨ ਅਤੇ ਸਥਾਨਕ ਪੁਲਿਸ ਵਿੱਚ ਹਫੜਾ-ਦਫੜੀ ਮਚਾ ਦਿੱਤੀ ਹੈ।

ਦਵਾਈ ਦਿੰਦੇ ਹੀ ਭੱਜ ਗਿਆ

ਜਾਣਕਾਰੀ ਮੁਤਾਬਕ, ਫਰਾਰ ਹੋਏ ਕੈਦੀ ਦੀ ਪਛਾਣ ਸਤਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਸੀ। ਦੱਸਿਆ ਜਾ ਰਿਹਾ ਹੈ ਕਿ ਸਤਪਾਲ ਸਿੰਘ ਨੇ ਬਵਾਸੀਰ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮੈਡੀਕਲ ਜਾਂਚ ਅਤੇ ਦਵਾਈ ਲਈ ਸਖ਼ਤ ਸੁਰੱਖਿਆ ਹੇਠ ਸਿਵਲ ਹਸਪਤਾਲ ਲਿਆਂਦਾ।

ਹਸਪਤਾਲ ਦੇ ਸੂਤਰਾਂ ਅਨੁਸਾਰ, ਉਸ ਵਿਰੁੱਧ ਚੋਰੀ ਦੇ ਮਾਮਲੇ ਦਰਜ ਹਨ। ਡਾਕਟਰਾਂ ਤੋਂ ਇਲਾਜ ਕਰਵਾਉਣ ਅਤੇ ਦਵਾਈ ਲੈਣ ਤੋਂ ਤੁਰੰਤ ਬਾਅਦ ਕੈਦੀ ਉੱਥੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੂੰ ਚਕਮਾ ਦੇਕੇ ਅਤੇ ਭੀੜ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਿਆ।

ਪੁਲਿਸ ਜਾਂਚ ਵਿੱਚ ਜੁਟੀ ਹੋਈ

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਕੈਦੀ ਦੇ ਭੱਜਣ ਦੇ ਰਸਤੇ ਦਾ ਪਤਾ ਲਗਾਉਣ ਲਈ ਹਸਪਤਾਲ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਪੁਲਿਸ ਨੇ ਸਤਪਾਲ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਉਸਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ। ਸਿਵਲ ਹਸਪਤਾਲ ਵਿੱਚ ਅਜਿਹੀਆਂ ਘਟਨਾਵਾਂ ਅਕਸਰ ਵਾਪਰ ਰਹੀਆਂ ਹਨ। ਹਸਪਤਾਲ ਵਰਗੇ ਭੀੜ-ਭੜੱਕੇ ਵਾਲੇ ਖੇਤਰ ਵਿੱਚ ਇੱਕ ਕੈਦੀ ਪੁਲਿਸ ਹਿਰਾਸਤ ਵਿੱਚੋਂ ਕਿਵੇਂ ਭੱਜ ਗਿਆ? ਕੀ ਇਹ ਸੁਰੱਖਿਆ ਵਿੱਚ ਵੱਡੀ ਕੁਤਾਹੀ ਹੈ ਜਾਂ ਲਾਪਰਵਾਹੀ?

LEAVE A REPLY

Please enter your comment!
Please enter your name here