

ਲੁਧਿਆਣਾ (ਸਾਰਾ ਯਹਾ) : ਸ਼ਹਿਰ ਸਮੇਤ ਸੂਬੇ ਦੇ ਕੁਝ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਲੁਧਿਆਣਾ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਜੀ. ਆਰ. ਪੀ. ਅਤੇ ਆਰ. ਪੀ. ਐੱਫ. ਦੀਆਂ ਟੀਮਾਂ ਵਲੋਂ ਸ਼ੱਕੀ ਵਿਅਕਤੀਆਂ ਦੀ ਜਾਂਚ ਜਾਰੀ ਹੈ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਦੇ 7 ਪਲੇਟਫਾਰਮਾਂ ਸਮੇਤ ਗੱਡੀਆਂ ਦੇ ਅੰਦਰ ਵੀ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਨੂੰ ਪੂਰੀ ਤਰ੍ਹਾਂ ਵਧਾ ਦਿੱਤਾ ਗਿਆ ਹੈ, ਹਾਲਾਂਕਿ ਉਹ ਆਮ ਤੌਰ ‘ਤੇ ਵੀ ਜਾਂਚ ਮੁਹਿੰਮ ਜਾਰੀ ਰੱਖਦੇ ਹਨ।
EDITED BY : SARA YAHA | | Last Updated : 7:10 pm 01 October 2018























