*ਲੈਕਚਰਾਰ ਹੇਮਾ ਗੁਪਤਾ ਨੂੰ ਕੀਤਾ ਸਨਮਾਨਿਤ*

0
125

8 ਮਾਰਚ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਡਿਪਟੀ ਕਮਿਸ਼ਨਰ ਮਾਨਸਾ ਦੀ ਅਗਵਾਈ ਹੇਠ ਕੀਤੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਲੈਕਚਰਾਰ ਹੇਮਾ ਗੁਪਤਾ ਨੂੰ ਸਨਮਾਨਿਤ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਅਪੈਕਸ ਕਲੱਬ ਦੇ ਵਾਈਸ ਪ੍ਰਧਾਨ ਅਸ਼ਵਨੀ ਜਿੰਦਲ ਨੇ ਦੱਸਿਆ ਕਿ ਉਹਨਾਂ ਦੇ ਕਲੱਬ ਦੇ ਲੇਡੀਜ਼ ਮੈਂਬਰ ਹੇਮਾ ਗੁਪਤਾ ਲੈਕਚਰਾਰ ਅਰਥ ਸ਼ਾਸਤਰ ਸਰਕਾਰੀ ਸਕੈਡੰਰੀ ਸਕੂਲ ਲੜਕੇ ਜੋਗਾ ਵਿਖੇ ਸੇਵਾਵਾਂ ਨਿਭਾ ਰਹੇ ਹਨ ਉਹ ਅਪਣੀ ਡਿਊਟੀ ਦੇ ਨਾਲ ਖੂਨਦਾਨ, ਨੇਤਰਦਾਨ ਅਤੇ ਸ਼ਰੀਰਦਾਨ ਲਈ ਵੀ ਪ੍ਰੇਰਿਤ ਕਰਦੇ ਹਨ ਉਨ੍ਹਾਂ ਖੁਦ ਵੀ 35 ਵਾਰ ਖ਼ੂਨਦਾਨ ਕੀਤਾ ਹੈ ਅਤੇ ਸ਼ਰੀਰਦਾਨ ਲਈ ਬਚਨਬੱਧ ਹਨ ਉਨ੍ਹਾਂ ਦੀ ਪ੍ਰੇਰਣਾ ਸਦਕਾ ਉਨ੍ਹਾਂ ਦੇ ਨਾਲ ਕੰਮ ਕਰਨ ਵਾਲੇ ਕਰਮਚਾਰੀ ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ ਖੂਨਦਾਨ ਕਰਨ ਲੱਗੇ ਹਨ ਅਤੇ ਵਾਤਾਵਰਣ ਨੂੰ ਬਚਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਹਨ ਅਤੇ ਸਾਇਕਲਿੰਗ ਕਰਕੇ ਲੋਕਾਂ ਨੂੰ ਖਾਸਕਰ ਔਰਤਾਂ ਨੂੰ ਸਾਇਕਲ ਚਲਾਉਣ ਲਈ ਪ੍ਰੇਰਿਤ ਕਰਦੇ ਹਨ ਲੋੜਵੰਦ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰਨ ਨੂੰ ਤਰਜੀਹ ਦਿੰਦੇ ਹਨ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਇਹ ਸਨਮਾਨ ਮਿਲਣ ਤੇ ਕਲੱਬ ਮੈਂਬਰਾਂ ਨੇ ਵਧਾਈ ਦਿੱਤੀ

LEAVE A REPLY

Please enter your comment!
Please enter your name here