*ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਅੰਤ ਤੱਕ ਜਾਰੀ ਰਹੇਗੀ ਨਸ਼ਾ ਵਿਰੋਧੀ ਮੁਹਿੰਮ-ਵਿਧਾਇਕ ਡਾ. ਵਿਜੈ ਸਿੰਗਲਾ*

0
7

ਮਾਨਸਾ, 30 ਮਈ (ਸਾਰਾ ਯਹਾਂ/ਮੁੱਖ ਸੰਪਾਦਕ):     ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲਗਾਤਾਰਤਾ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਨ ਸਭਾਵਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ । ਇਸ ਮੁਹਿੰਮ ਵਿੱਚ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਦਾ ਵੱਡੇ ਪੱਧਰ ਤੇ ਸਾਥ ਇਸ ਮੁਹਿੰਮ ਦੀ ਸਫ਼ਲਤਾ ਦੀ ਗਵਾਹੀ ਭਰਦਾ ਹੈ ਅਤੇ ਲੋਕ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਵੱਖ-ਵੱਖ ਪਿੰਡਾਂ ਵਿਖੇ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਆਪਣੇ ਸੰਬੋਧਨ ਦੌਰਾਨ ਕੀਤਾ।

            ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਲੋਕਾਂ ਦੇ ਸਹਿਯੋਗ ਨਾਲ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ ਅਤੇ ਨਸ਼ਿਆਂ ਦੇ ਅੰਤ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਨਸ਼ੇ ਸਮਾਜ ਨੂੰ ਅੰਦਰੋਂ-ਅੰਦਰ ਖੋਖਲਾ ਕਰ ਦਿੰਦੇ ਹਨ ਅਤੇ ਨੌਜਵਾਨ ਪੀੜੀ ਨੂੰ ਕੁਰਾਹੇ ਪਾ ਦਿੰਦੇ ਹਨ। ਇਸ ਲਈ ਸਮਾਜ ਦੀ ਭਲਾਈ ਲਈ ਨਸ਼ਿਆਂ ਦਾ ਖ਼ਾਤਮਾ ਅਤਿਅੰਤ ਜ਼ਰੂਰੀ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਤੇ ਨਸ਼ਾ ਤਸਕਰਾਂ ਨੂੰ ਜੜ੍ਹੋਂ ਖਤਮ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ, ਤਾਂ ਜੋ ਨਸ਼ਿਆਂ ਦੀ ਅਲਾਮਤ ਨੂੰ ਜੜੋਂ ਖ਼ਤਮ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਸਮੂਹ ਹਾਜਰੀਨ ਨੂੰ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦੀ ਸਹੁੰ ਵੀ ਚੁਕਵਾਈ। 

ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੀਆਂ ਪੰਚਾਇਤਾਂ ਅਤੇ ਵਸਨੀਕ ਮੌਜੂਦ ਸਨ।

LEAVE A REPLY

Please enter your comment!
Please enter your name here