ਲੋਕਾਂ ਨੂੰ ਵੋਟ ਦਾ ਇਸਤੇਮਾਲ ਕਰਨਾ ਯਕੀਨੀ ਬਣਾਉਣ ਲਈ ਪ੍ਰੇਰਿਆ

0
8

ਮਾਨਸਾ, 01 ਅਪ੍ਰੈਲ(ਸਾਰਾ ਯਹਾ,(ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਿਸ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ-ਕਮ-ਨੋਡਲ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ ਦੀ ਅਗਵਾਈ ਵਿਚ ਸਵੀਪ ਪ੍ਰੋਗਰਾਮ ਤਹਿਤ ਨਾਗਰਿਕਾਂ ਨੂੰ ਵੋਟ ਬਣਵਾਉਣ ਅਤੇ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
     ਸਵੀਪ ਟੀਮ ਵੱਲੋਂ ਅੱਜ ਬੱਪੀਆਣਾ, ਖਿੱਲਣ, ਫਫੜੇ ਭਾਈ ਕੇ, ਦਲੇਲ ਸਿੰਘ ਵਾਲਾ ਅਤੇ ਮੂਲਾ ਸਿੰਘ ਵਾਲਾ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਇਸ ਦੌਰਾਨ ਨਾਗਰਿਕਾਂ ਨੂੰ ਵੋਟ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋ ਯਕੀਨੀ ਬਣਾਉਣ ਲਈ ਪ੍ਰੇਰਿਆ ਗਿਆ। ਵੋਟਰ ਜਾਗਰੂਕਤਾ ਅਭਿਆਨ ਤਹਿਤ ਲਗਾਤਾਰ ਕੀਤੇ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਅਧੀਨ ਲੋਕਾਂ ਵੱਲੋਂ ਵੀ ਚੰਗਾ ਹੁੰਗਾਰਾ ਦਿੱਤਾ ਜਾ ਰਿਹਾ ਹੈ।
    ਇਸ ਤੋਂ ਇਲਾਵਾ ਸਵੀਪ ਪ੍ਰੋਗਰਾਮ ਤਹਿਤ ਪਿੰਡ ਲੋਹਗੜ੍ਹ ਬਲਾਕ ਸਰਦੂਲਗੜ੍ਹ, ਪਿੰਡ ਘਰਾਂਗਣਾਂ ਬਲਾਕ ਝੁਨੀਰ ਵਿਖੇ ਵੱਖ-ਵੱਖ ਜਾਗਰੂਕਤਾ ਸੈਮੀਨਾਰਾਂ ਅਤੇ ਕੈਂਪਾਂ ਦਾ ਆਯੋਜਨ ਕੀਤਾ ਗਿਆ

LEAVE A REPLY

Please enter your comment!
Please enter your name here