ਮਾਨਸਾ, 28 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਲੋਕ ਸਭਾ ਚੋਣਾਂ—2019 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ—ਕਮ—ਜਿ਼ਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਵੱਖ—ਵੱਖ ਪਿੰਡਾਂ ਵਿਚ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।ਇਸੇ ਪ੍ਰੋਗਰਾਮ ਦੀ ਲੜੀ ਤਹਿਤ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਮੋਬਾਇਲ ਵੈਨ ਨੂੰ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ—ਕਮ—ਨੋਡਲ ਅਫ਼ਸਰ ਸਵੀਪ ਸ੍ਰੀ ਦਿਨੇਸ਼ ਵਸਿ਼ਸ਼ਟ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸ੍ਰੀ ਵਸਿ਼ਸ਼ਟ ਨੇ ਕਿਹਾ ਕਿ ਭਾਰਤ ਇਕ ਲੋਕਤੰਤਰ ਦੇਸ਼ ਹੈ ਅਤੇ ਵੋਟ ਪਾਉਣਾ ਹਰ ਨਾਗਰਿਕ ਦਾ ਮੁੱਢਲਾ ਫਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਵਿਚ ਵੋਟ ਦੇ ਅਧਿਕਾਰ ਦੀ ਅਹਿਮੀਅਤ ਪ੍ਰਤੀ ਜਾਗਰੂਕਤਾ ਫੈਲਾਉਣੀ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਵੀਡੀਓ ਸਕਰੀਨ ਅਤੇ ਸਾਊਂਡ ਨਾਲ ਲੈੱਸ ਇਹ ਮੋਬਾਇਲ ਵੈਨ ਰੋਜ਼ਾਨਾ ਕੁਛ ਪਿੰਡਾਂ ਵਿਚ ਜਾਵੇਗੀ। ਇਸ ਤਹਿਤ ਅੱਜ ਇਸ ਮੋਬਾਇਲ ਵੈਨ ਦੁਆਰਾ ਪਿੰਡ ਅਕਲੀਆ, ਜੋਗਾ ਅਤੇ ਰੱਲਾ ਦਾ ਦੌਰਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਲਈ ਪ੍ਰੇਰਿਆ ਜਾਵੇਗਾ। ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਗੁਰਚਰਨ ਸਿੰਘ, ਉਪ ਜਿ਼ਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਜਗਰੂਪ ਭਾਰਤੀ, ਸਹਾਇਕ ਨੋਡਲ ਅਫ਼ਸਰ ਸਵੀਪ ਨਰਿੰਦਰ ਮੋਹਲ, ਹਰਪ੍ਰੀਤ ਸਿੰਘ ਤੋਂ ਇਲਾਵਾ ਤਹਿਸੀਲਾਂ ਦੇ ਨੋਡਲ ਅਫ਼ਸਰ ਮੌਜੂਦ ਸਨ।