

ਮਾਨਸਾ, 05 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਸ਼੍ਰੀ ਕਾਹਨ ਸਿੰਘ ਪੰਨੂ ਵੱਲੋਂ ਪ੍ਰਾਪਤ ਹੁਕਮਾਂ ਅਨੁਸਾਰ ਅਤੇ ਲੋਕਾਂ ਨੂੰ ਸ਼ੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਬੋਹਾ ਦੇ ਫੂਡ ਬਿਜਨਸ ਅਪ੍ਰੇਟਰ ਲਈ ਐਸ.ਪੀ.ਐਚ. ਰੈਸਟੋਰੈਂਟ ਵਿਖੇ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਜੋ ਕਿ ਇੱਕ ਮਹੀਨੇ ਤੱਕ ਜਾਰੀ ਰਹੇਗਾ। ਇਸ ਦੌਰਾਨ ਟ੍ਰੇਨਿੰਗ ਤੋਂ ਪਹਿਲਾਂ ਖਾਣ ਵਾਲੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਦੀ ਰਜਿਸਟ੍ਰੇਸ਼ਨ ਵੀ ਕੀਤੀ ਗਈ।
ਇਸ ਸਬੰਧੀ ਸਹਾਇਕ ਕਮਿਸ਼ਨਰ (ਫੂਡ) ਸ਼੍ਰੀ ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਕੀਤੀ ਗਈ ਇਸ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ਦੇ ਸਮੂਹ ਫੂਡ ਬਿਜਨਸ ਆਪ੍ਰੇਟਰਜ (ਦੁਕਾਨਦਾਰਾਂ) ਨੂੰ ਮੈਸ. ਇੰਨਦਰਪ੍ਰਸਤ ਅਕੈਡਮੀ ਫਾਊਂਡੇਸ਼ਨ ਨੋਇਡਾ ਵੱਲੋਂ ਫੂਡ ਤਿਆਰ ਕਰਨ ਤੋਂ ਲੈ ਕੇ ਵੇਚਣ ਤੱਕ ਦੀ ਪ੍ਰਕ੍ਰਿਆ ਦੌਰਾਨ ਵਰਤੀ ਜਾਣ ਵਾਲੀ ਸਾਵਧਾਨੀ ਅਤੇ ਸਾਫ਼-ਸਫਾਈ ਦੀ ਟ੍ਰੇਨਿੰਗ ਡਾ. ਜੋਤੀ ਰਾਣੀ ਵੱਲੋਂ ਕਰਵਾਈ ਜਾਵੇਗੀ, ਤਾਂ ਜੋ ਜ਼ਿਲ੍ਹੇ ਵਿੱਚ ਖਾਦ ਪਦਾਰਥਾਂ ਦੀ ਗੁਣਵੱਤਾ ਨੂੰ ਵਧਾਇਆ ਜਾ ਸਕੇ ਅਤੇ ਲੋਕਾਂ ਨੂੰ ਮਿਲਾਵਟਖੋਰੀ ਦੇ ਬੁਰੇ ਪ੍ਰਭਾਵਾਂ ਤੋਂ ਨਿਜ਼ਾਤ ਦਿਵਾਈ ਜਾ ਸਕੇ।
–























