*ਲੋਕਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਪ੍ਰਤੀ ਭਾਰੀ ਉਤਸਾਹ …..ਗੁਰਪ੍ਰੀਤ ਵਿੱਕੀ*

0
49

ਮਾਨਸਾ ਦਸੰਬਰ 13   (ਸਾਰਾ ਯਹਾਂ/ਮੁੱਖ ਸੰਪਾਦਕ)  : ਬੀਤੇ ਦਿਨੀਂ ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖਿਆ ਹੋਇਆ ਹੈ ਇਸੇ ਦੌਰਾਨ ਮਾਨਸਾ ਜ਼ਿਲੇ ਅੰਦਰ ਵੀ ਚੋਣ ਪ੍ਰਚਾਰ ਸਿਖਰ ਤੇ ਹੈ ਇਸ ਮੌਕੇ ਮਾਨਸਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਐਡਵੋਕੈਟ ਗੁਰਪ੍ਰੀਤ ਸਿੰਘ ਵਿੱਕੀ ਨੇ ਮਾਨਸਾ ਹਲਕੇ ਦੇ ਭੈਣੀ ਬਾਘਾ ਜੋਨ ਵਿੱਚ ਕਾਂਗਰਸ ਦੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਮੰਗੀਆਂ ਇਸ ਮੌਕੇ ਵਿੱਕੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਇਹਨਾਂ ਦੇ ਵਿਕਾਸ ਦੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ ਜਿਸ ਕਰਕੇ ਲੋਕਾਂ ਦਾ ਕਾਂਗਰਸ ਪਾਰਟੀ ਤੇ ਉਹਨਾਂ ਦੇ ਉਮੀਦਵਾਰਾਂ ਵੱਲ ਪੂਰਾ ਝੁਕਾ ਹੈ ਤੇ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨਾਲੋਂ ਕਾਂਗਰਸੀ ਉਮੀਦਵਾਰ ਪਿੰਡਾਂ ਦੇ ਲੋਕਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ ਵਿੱਕੀ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ ਸਰਕਾਰੀ ਤੰਤਰ
ਦੀ ਦੁਰਵਰਤੋਂ ਨਾ ਕਰੇ ਤੇ ਇਹ ਚੋਣਾਂ ਨਿਰਪੱਖ ਤਰੀਕੇ ਨਾਲ ਹੋਣ ਤਾ ਮਜੂਦਾ ਸਰਕਾਰ ਨੂੰ ਮੂਹ ਦੀ ਖਾਣੀ ਪਵੇਗੀ ਵਿੱਕੀ ਨੇ ਕਿਹਾ ਕਿ ਸਾਡੇ ਕਾਂਗਰਸ ਪਾਰਟੀ ਦੇ ਉਮੀਦਵਾਰ ਪਿੰਡਾਂ ਦੇ ਵਿਕਾਸ ਨੂੰ ਪਹਿਲ ਤੇ ਲੋਕਾਂ ਦੀਆਂ ਸਮੱਸਿਆਵਾ ਨੂੰ ਹੱਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਵਿੱਕੀ ਨੇ ਮਾਨਸਾ ਹਲਕੇ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ

LEAVE A REPLY

Please enter your comment!
Please enter your name here