ਲੋਕਾ ਦੇ ਵੱਸੋਂ ਬਾਹਰ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਲਗਾਤਾਰ ਵਾਧਾ ਜਾਰੀ

0
30

 

ਨਵੀਂ ਦਿੱਲੀ (ਸਾਰਾ ਯਹਾ) : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਲਗਾਤਾਰ ਜਾਰੀ ਹੈ। ਅੱਜ ਫਿਰ ਹੋਏ ਇਜ਼ਾਫੇ ‘ਚ ਪੈਟਰੋਲ ਦੀ ਕੀਮਤ 10 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 9 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਵਧੀਆਂ ਹੋਈਆਂ ਕੀਮਤਾਂ ਤੋਂ ਬਾਅਦ ਦਿੱਲੀ ‘ਚ ਪੈਟਰੋਲ 82 ਰੁਪਏ 16 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 73 ਰੁਪਏ 87 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਪੰਜਾਬ ‘ਚ ਪੈਟਰੋਲ ਦੀ ਕੀਮਤ 88 ਰੁਪਏ ਪ੍ਰਤੀ ਲੀਟਰ ਤੱਕ ਜਾ ਪਹੁੰਚੀ ਹੈ।

ਮੁੰਬਈ ‘ਚ ਪੈਟਰੋਲ 89 ਰੁਪਏ 54 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 78 ਰੁਪਏ 42 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਮਹਾਰਾਸ਼ਟਰ ਦੇ 13 ਸ਼ਹਿਰਾਂ ‘ਚ ਪੈਟਰੋਲ 90 ਰੁਪਏ ਪ੍ਰਤੀ ਲੀਟਰ ਦਾ ਅੰਕੜਾ ਪਾਰ ਕਰ ਗਿਆ ਹੈ।

ਦੇਸ਼ ‘ਚ ਸਭ ਤੋਂ ਮਹਿੰਗਾ ਪੈਟਰੋਲ ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ‘ਚ ਮਿਲ ਰਿਹਾ ਹੈ। ਇਕ ਲੀਟਰ ਪੈਟਰੋਲ ਦੀ ਕੀਮਤ 91 ਰੁਪਏ 29 ਪੈਸੇ ਦੇਣੀ ਪੈ ਰਹੀ ਹੈ। ਸਭ ਤੋਂ ਸਸਤਾ ਪੈਟਰੋਲ ਅੰਡੇਮਾਨ ਦੀ ਰਾਜਧਾਨੀ ਪੋਰਟ ਬਲੇਅਰ ‘ਚ ਮਿਲ ਰਿਹਾ ਹੈ। ਉੱਥੇ ਲੋਕਾਂ ਨੂੰ ਪੈਟਰੋਲ 70 ਰੁਪਏ 70 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ।


EDITED BY : SARA YAHA | | Last Updated : 8:45  pm 18 September  2018

LEAVE A REPLY

Please enter your comment!
Please enter your name here