ਲੋਕ ਸਭਾ ਚੋਣਾਂ ਤੋਂ ਪਹਿਲਾਂ ਮਾਲ ਵਿਭਾਗ ਨੂੰ ਮਿਲਣਗੇ ਨਵੇਂ ਪਟਵਾਰੀ

0
92

ਚੰਡੀਗੜ੍ਹ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਉਮੀਦ ਜਤਾਈ ਹੈ ਕਿ ਵਿੱਤ ਵਿਭਾਗ ਕੋਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਜਲਦ ਹੀ ਪਟਵਾਰੀਆਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਉਹ ਅੱਜ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਟ ਕਰਨ ਪੁੱਜੇ ਹਨ। ਇਸੇ ਦੌਰਾਨ ਉਨ੍ਹਾਂ ਇਹ ਜਾਣਕਾਰੀ ਦਿੱਤੀ।

ਸੁੱਖ ਸਰਕਾਰੀਆ ਨੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਪਟਵਾਰੀਆਂ ਦੀ ਭਰਤੀ ਸਬੰਧੀ ਫਾਈਲ ਨੂੰ ਵਿੱਤ ਵਿਭਾਗ ਕੋਲੋਂ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ। ਮਨਜ਼ੂਰੀ ਮਿਲਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਉਮੀਦ ਹੈ ਕਿ ਛੇਤੀ ਹੀ ਮਨਜ਼ੂਰੀ ਮਿਲ ਜਾਵੇਗੀ। ਉਨ੍ਹਾਂ ਇਹ ਵੀ ਆਖਿਆ ਕਿ ਵਿਭਾਗ ਦੀ ਕੋਸ਼ਿਸ਼ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਨਜ਼ੂਰੀ ਮਿਲ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦਗਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਪੰਜਾਬ ਤੇ ਕੇਂਦਰ ਸਰਕਾਰ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਕੇਂਦਰ ਸਰਕਾਰ ਅਧੀਨ ਕੁਝ ਪ੍ਰੋਜੈਕਟਾਂ ਦੇ ਪ੍ਰੋਪੋਜ਼ਲ ਕੇਂਦਰ ਸਰਕਾਰ ਨੂੰ ਭੇਜੇ ਜਾ ਰਹੇ ਹੈ।

ਇਸ ਤੋਂ ਇਲਾਵਾ ਅਕਾਲੀ ਦਲ-ਬੀਜੇਪੀ ਗੱਠਜੋੜ ਵੱਲੋਂ ਲੋਕ ਸਭਾ ਚੋਣਾਂ ਦੇ ਕੀਤੇ ਜਾ ਰਹੇ ਦਾਅਵਿਆਂ ਸਬੰਧੀ ਸੁੱਖ ਸਰਕਾਰੀਆਂ ਨੇ ਕਿਹਾ ਕਿ ਲੋਕ ਅਕਾਲੀ ਦਲ ਨੂੰ ਦੇਖਣਾ ਪਸੰਦ ਨਹੀਂ ਵਰਦੇ। ਪੰਜਾਬ ਦੀਆਂ ਸਮੁੱਚੀਆਂ ਧਿਰਾਂ ਦੀਆਂ 13 ਸੀਟਾਂ ਕਾਂਗਰਸ ਹੀ ਜਿੱਤੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦਾ ਵੀ ਕੋਈ ਵਜੂਦ ਨਹੀਂ।


EDITED BY : SARA YAHA | | Last Updated : 7:16 pm 10 ਫ਼ਰਵਰੀ 2019

LEAVE A REPLY

Please enter your comment!
Please enter your name here