ਲੋਕ ਸਭਾ ਚੋਣਾਂ ਲਈ ਰਾਹੁਲ ਗਾਂਧੀ ਨੇ ਐਲਾਨੀਆਂ ਪੰਜਾਬ ਦੀਆਂ ਕਮੇਟੀਆਂ

0
87

ਚੰਡੀਗੜ੍ਹ: ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਗਰਮ ਹੋ ਗਈ ਹੈ। ਇਸ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਈ ਕਮੇਟੀਆਂ ਐਲਾਨੀਆਂ ਹਨ। ਇਨ੍ਹਾਂ ਵਿੱਚ ਸਭ ਤੋਂ ਅਹਿਮ ਪੰਜਾਬ ਲਈ 21 ਮੈਂਬਰੀ ਰਾਜ ਚੋਣ ਕਮੇਟੀ ਹੈ। ਇਸ ਕਮੇਟੀ ਦੀ ਕਮਾਨ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਹੱਥ ਹੋਏਗੀ।

ਸੂਬਾਈ ਚੋਣ ਕਮੇਟੀ ਹਾਈ ਕਮਾਂਡ ਨੂੰ ਉਮੀਦਵਾਰਾਂ ਦੇ ਨਾਂਵਾਂ ਦੀ ਸਿਫਾਰਸ਼ ਕਰੇਗੀ ਹੈ। ਇਸ ’ਤੇ ਕੇਂਦਰੀ ਚੋਣ ਕਮੇਟੀ ਅੰਤਿਮ ਫੈਸਲਾ ਲਏਗੀ। ਇਸ ਤੋਂ ਇਲਾਵਾ ਕਾਂਗਰਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੇ ਸ਼ਮਸ਼ੇਰ ਦੂਲੋ ਦੀ ਅਗਵਾਈ ਹੇਠ 21 ਮੈਂਬਰੀ ਪ੍ਰਚਾਰ ਕਮੇਟੀ ਦਾ ਵੀ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਕਾਂਗਰਸ ਦੀ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਅਗਵਾਈ ਹੇਠ ਪਾਰਟੀ ਦੀ ਤਾਲਮੇਲ ਕਮੇਟੀ ਬਣਾਈ ਹੈ। ਇਸ ਵਿੱਚ ਸੀਨੀਅਰ ਲੀਡਰ ਰਜਿੰਦਰ ਕੌਰ ਭੱਠਲ ਤੇ ਲਾਲ ਸਿੰਘ ਸ਼ਾਮਲ ਹਨ। ਇਸੇ ਤਰ੍ਹਾਂ ਪ੍ਰਚਾਰ ਤੇ ਮੀਡੀਆ ਕਮੇਟੀਆਂ ਦੀ ਅਗਵਾਈ ਵਿਜੈ ਇੰਦਰ ਸਿੰਗਲਾ ਤੇ ਮਨੀਸ਼ ਤਿਵਾੜੀ ਵੱਲੋਂ ਕੀਤੀ ਜਾਏਗੀ।


EDITED BY : SARA YAHA | | Last Updated : 8:35 pm 5 ਫ਼ਰਵਰੀ 2019

LEAVE A REPLY

Please enter your comment!
Please enter your name here