ਲੋਕ ਸਭਾ ਚੋਣਾਂ-2019: ਡਿਪਟੀ ਕਮਿਸ਼ਨਰ ਨੇ ਕੀਤੀ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ

0
38

ਮਾਨਸਾ, 13 ਮਾਰਚ (ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਕਿਹਾ ਕਿ ਚੋਣ ਸਮੱਗਰੀ ਦੀ ਪ੍ਰਕਾਸ਼ਨਾ ਦੌਰਾਨ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 127ਏ ਅਧੀਨ ਚੋਣਾਂ ਸਮੇਂ ਪ੍ਰਿਟਿੰਗ ਪ੍ਰੈਸਾਂ ‘ਤੇ ਉਮੀਦਵਾਰਾਂ ਵੱਲੋਂ ਛਪਵਾਈ ਜਾਣ ਵਾਲੀ ਚੋਣ ਪ੍ਰਚਾਰ ਸਮੱਗਰੀ ਲਈ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੈਸ ਮਾਲਕ ਵਲੋਂ ਆਪਣੀ ਪ੍ਰੈਸ ‘ਤੇ ਛਪਣ ਵਾਲੀ ਚੋਣ ਸਮੱਗਰੀ ‘ਤੇ ਆਪਣੀ ਪ੍ਰੈਸ ਦਾ ਨਾਂ ਦਰਸਾਏ ਬਿਨ੍ਹਾਂ ਕੋਈ ਸਮੱਗਰੀ ਨਹੀਂ ਛਾਪੀ ਜਾ ਸਕੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਮੂਹ ਪ੍ਰੈਸ ਮਾਲਕ ਉਨ੍ਹਾਂ ਵੱਲੋਂ ਛਾਪੇ ਜਾ ਰਹੇ ਫਲੈਕਸ, ਪੋਸਟਰ, ਬੈਨਰ ਆਦਿ ਤੇ ਆਪਣੀ ਪ੍ਰਿੰਟਿੰਗ ਪ੍ਰੈਸ ਦਾ ਨਾਮ, ਫੋਨ ਨੰਬਰ ਅਤੇ ਛਾਪੀ ਗਈ ਸਮੱਗਰੀ ਦੀ ਗਿਣਤੀ ਵੀ ਲਿਖਣੀ ਯਕੀਨੀ ਬਣਾਉਣ ਅਤੇ ਨਾਲ ਹੀ ਛਪਵਾਉਣ ਵਾਲੇ ਤੋਂ ਪਹਿਚਾਣ ਪੱਤਰ ਵੀ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਿਟਿੰਗ ਪ੍ਰੈਸ ਵਲੋਂ ਖਾਸ ਜਾਤ, ਮਜ਼੍ਹਬ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗઠਸਮੱਗਰੀ ਨਹੀਂ ਛਾਪੀ ਜਾਵੇਗੀ ਅਤੇ ਰਜਿਸਟਰਡ ਪ੍ਰੈਸ ਤੋਂ ਬਿਨ੍ਹਾਂ ਕੋਈ ਵੀ ਛਪਾਈ ਦਾ ਕੰਮ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਿੰਟਿੰਗ ਪ੍ਰੈਸ ਦੀ ਚੈਕਿੰਗ ਕੀਤੀ ਜਾ ਸਕਦੀ ਹੈ ਅਤੇ ਉਹ ਬਿਨਾਂ ਕਿਸੇ ਪੱਖਪਾਤ ਤੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਇਸ ਮੌਕੇ ਹਾਜਰ ਸਮੂਹ ਪਿੰਟਿੰਗ ਪ੍ਰੈਸ ਮਾਲਕਾਂ ਨੂੰ ਚੋਣ ਕਮਿਸ਼ਨ ਤੋਂ ਜਾਰੀ ਹਦਾਇਤਾਂ ਦਾ ਕਿਤਾਬਚਾ ਵੰਡਿਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਮੀਤ ਸਿੰਘ ਸਿੱਧੂ, ਚੋਣ ਤਹਿਸਲੀਦਾਰ ਸ੍ਰੀ ਗੁਰਚਰਨ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੀਆਂ ਪਿੰਟਿੰਗ ਪ੍ਰੈਸਾਂ ਦੇ ਮਾਲਕ ਮੌਜੂਦ ਸਨ।


EDITED BY : SARA YAHA | | Last Updated : 7:44 pm 13 ਮਾਰਚ 2019

LEAVE A REPLY

Please enter your comment!
Please enter your name here