

ਮਾਨਸਾ, 20 ਮਾਰਚ (ਸਾਰਾ ਯਹਾ,(ਬਲਜੀਤ ਸ਼ਰਮਾ) : ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਿਸ ਅਪਨੀਤ ਰਿਆਤ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣੂ ਕਰਵਾਉਣ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਦਿਨੇਸ਼ ਵਸ਼ਿਸ਼ਟ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਅੱਜ ਮਾਨਸਾ ਦੇ ਪਿੰਡ ਸੱਦਾ ਸਿੰਘ ਵਾਲਾ, ਕੱਲ੍ਹੋ ਅਤੇ ਕੋਟਲੀ ਕਲਾਂ ਵਿਚ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋ, ਵੋਟ ਦੀ ਅਹਿਮੀਅਤ, ਵੋਟ ਬਣਵਾਉਣ ਅਤੇ ਪਾਉਣ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ। ਇਸ ਤੋਂ ਇਲਾਵਾ ਟੀਮ ਮੈਂਬਰ ਸ੍ਰੀ ਜਸਪਿੰਦਰ ਸਿੰਘ ਅਤੇ ਸ੍ਰੀ ਤਰਸੇਮ ਗੋਇਲ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸੱਥਾਂ ਵਿਚ ਵੀ ਜਾਗਰੂਕ ਕੀਤਾ ਗਿਆ।
ਇਸੇ ਤਰਾਂ ਪਿੰਡ ਬਹਿਣੀਵਾਲ, ਬਲਾਕ ਝੁਨੀਰ ਅਤੇ ਸਰਦੂਲੇਵਾਲਾ, ਬਲਾਕ ਸਰਦੂਲਗੜ੍ਹ ਵਿਖੇ ਵੀ ਸਵੀਪ ਤਹਿਤ ਆਮ ਜਨਤਾ ਨੂੰ ਵੋਟਾਂ ਸਬੰਧੀ ਜਾਣਕਾਰੀ ਦਿੱਤੀ ਗਈ।






















