ਲੋਕ ਸਭਾ ਚੋਣਾਂ-2019: ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਕੀਤਾ ਜਾਗਰੂਕ

0
20

ਮਾਨਸਾ, 13 ਮਾਰਚ (ਸਾਰਾ ਯਹਾ,(ਬਲਜੀਤ ਸ਼ਰਮਾ) : ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਸਵੀਪ ਮੁਹਿੰਮ ਤਹਿਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ-ਕਮ-ਨੋਡਲ ਅਫ਼ਸਰ ਸਵੀਪ ਸ੍ਰੀ ਦਿਨੇਸ਼ ਵਸ਼ਿਸਟ ਦੁਆਰਾ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਸ਼ਹਿਰ ਦੇ ਵੀਰ ਨਗਰ ਮੁਹੱਲੇ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਲੋਕ ਸਭਾ ਚੋਣਾਂ-2019 ਦਾ ਐਲਾਨ ਹੋ ਚੁੱਕਿਆ ਹੈ ਅਤੇ ਇਥੇ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਵੱਧ ਤੋਂ ਵੱਧ ਵੋਟ ਦੇ ਅਧਿਕਾਰ ਦੀ ਵਰਤੋ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਵੀਪ ਮੁਹਿੰਮ ਦਾ ਮਕਸਦ ਮਤਦਾਨ ਦਰ ਵਿਚ ਵਾਧਾ ਕਰਨਾ ਹੈ ਅਤੇ ਅਜਿਹਾ ਹੋਣਾਂ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਤੋਂ ਬਿਨਾਂ ਅਸੰਭਵ ਹੈ। ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ ਅਤੇ ਇਸ ਦੀ ਅਹਿਮੀਅਤ ਤੋਂ ਜਾਣੂ ਹੋਣਾ ਲਾਜ਼ਮੀ ਹੈ। ਉਨ੍ਹਾਂ ਹਰ ਵੋਟਰ ਨੂੰ ਮਤਦਾਨ ਕਰਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਸ੍ਰੀ ਨਰਿੰਦਰ ਮੋਹਲ, ਸ੍ਰੀ ਜਸਵਿੰਦਰ ਸਿੰਘ ਸਵੀਪ ਹਲਕਾ ਮਾਨਸਾ, ਸ੍ਰੀ ਤਰਸੇਮ ਗੋਇਲ ਸਵੀਪ ਹਲਕਾ ਮਾਨਸਾ ਮੌਜੂਦ ਸਨ।


EDITED BY : SARA YAHA | | Last Updated : 7:24 pm 13 ਮਾਰਚ 2019

LEAVE A REPLY

Please enter your comment!
Please enter your name here