

ਮਾਨਸਾ 19 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ)
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇਸ਼ ਅਤੇ ਸੰਵਿਧਾਨ ਬਚਾਉਣ ਦੀ ਲੜਾਈ ਲੜ ਰਹੇ ਹਨ ਤਾਂ ਜੋ ਦੇਸ਼ ਵਿੱਚ ਮੋਦੀ ਮਿੱਤਰ ਅੰਬਾਨੀ ਅੰਡਾਨੀ ਮਾਡਲ ਦੀ ਥਾਂ ਦੇਸ਼ ਵਿੱਚ ਲੋਕ ਪੱਖੀ ਮਾਡਲ ਲਾਗੂ ਕੀਤਾ ਜਾ ਸਕੇ।
ਉਕਤ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਦੀ ਅਗਵਾਈ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੇ 55ਵੇਂ ਜਨਮ ਦਿਨ ਮਨਾਉਣ ਸਮੇਂ ਖੂਨ ਦਾਨ ਕੈਂਪ ਵਿੱਚ ਸ਼ਾਮਿਲ ਕਾਂਗਰਸੀ ਵਰਕਰਾਂ ਨੂੰ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਨੇ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਜਦ ਦੀ ਦੇਸ਼ ਅੰਦਰ ਭਾਜਪਾ ਦੀ ਸਰਕਾਰ ਆਈ ਹੈ ਤਾਂ ਲੋਕਾਂ ਦੇ ਸੰਵਿਧਾਨਿਕ ਹੱਕ ਖੋਹੇ ਜਾ ਰਹੇ ਹਨ। ਦੇਸ਼ ਦੀਆਂ ਸੰਵਿਧਾਨਿਕ ਸੰਸਥਾਵਾਂ ਨੂੰ ਆਪਣੇ ਮੁਤਾਬਿਕ ਚਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਖਿਲਾਫ ਸ੍ਰੀ ਰਾਹੁਲ ਗਾਂਧੀ ਵੱਲੋਂ ਦੇਸ਼ ਅੰਦਰ ਯਾਤਰਾਵਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਕਿਹਾ ਕਿ ਕਾਂਗਰਸ ਵੱਲੋਂ ਸੰਵਿਧਾਨ ਮੁਤਾਬਕ ਜਿੰਨਾ ਸੰਵਿਧਾਨਿਕ ਸੰਸਥਾਵਾਂ ਦਾ ਨਿਰਮਾਣ ਕੀਤਾ ਸੀ ਅਤੇ ਦੇਸ਼ ਨੂੰ ਵਿਕਾਸ ਦੇ ਰਾਹ ਪਾਇਆ ਸੀ ਉਹਨਾਂ ਸੰਵਿਧਾਨਿਕ ਸੰਸਥਾਵਾਂ ਨੂੰ ਤਬਾਹ ਕਰਕੇ ਦੇਸ਼ ਦੇ ਵਿਕਾਸ ਨੂੰ ਅੰਬਾਨੀਆ ਅੰਡਾਨੀਆਂ ਦੇ ਘਰਾਂ ਵੱਲ ਮੋੜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਗਾਂਧੀ ਪਰਿਵਾਰ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ । ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੇ 55ਵੇਂ ਜਨਮ ਦਿਨ ਮੌਕੇ ਉਨ੍ਹਾਂ ਦੇ ਵਿਚਾਰਾਂ ਨੂੰ ਘਰ ਘਰ ਲੈਕੇ ਜਾਵੇਗੀ ਅਤੇ ਦੇਸ਼ ਅਤੇ ਸੰਵਿਧਾਨ ਬਚਾਉਣ ਦੀ ਸ੍ਰੀ ਰਾਹੁਲ ਗਾਂਧੀ ਵੱਲੋਂ ਲੜੀ ਜਾ ਰਹੀ ਲੜਾਈ ਨੂੰ ਅੰਜਾਮ ਤੱਕ ਲੈਕੇ ਜਾਵੇਗੀ। ਇਸ ਮੌਕੇ ਸਾਬਕਾ ਐਮ ਐਲ ਏ ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਸਰਪੰਚ ਕਰਨਵੀਰ ਸਿੰਘ ਹੋਡਲਾ, ਸੁਖਦਰਸ਼ਨ ਸਿੰਘ ਖਾਰਾ, ਅਵਤਾਰ ਸਿੰਘ ਬਰਾੜ ਗੋਨੇਆਣਾ ਕੋਆਰਡੀਨੇਟਰ ਹਲਕਾ ਮਾਨਸਾ, ਨੇਮ ਕੁਮਾਰ ਨੇਮਾ ਐਮ ਸੀ, ਸਿਮਰਨਜੀਤ ਸਿੰਘ ਮਾਨਸ਼ਾਹੀਆ,ਐਡਵੋਕੇਟ ਬਲਕਰਨ ਸਿੰਘ ਬੱਲੀ, ਹਰਵਿੰਦਰ ਭਾਰਦਵਾਜ, ਕਰਨੈਲ ਸਿੰਘ ,ਮਨਜੀਤ ਸਿੰਘ ਮੀਹਾਂ, ਸੰਦੀਪ ਮਹਿਤਾ ਭੀਖੀ, ਕਮਲ਼ ਚੂਨੀਆਂ, ਬੂਟਾ ਸਿੰਘ ਕੱਲੋ, ਸੁਖਦੇਵ ਸਿੰਘ ਉਭਾ, ਆਦਿ ਨੇ ਵੀ ਸੰਬੋਧਨ ਕੀਤਾ























