ਵਧੀਕ ਮੁੱਖ ਸਕੱਤਰ ਵੱਲੋਂ ਖੇਤੀਬਾੜੀ ਵਿਭਾਗ ‘ਚ ਸਿੰਗਲ ਵਿੰਡੋ ਪ੍ਰਣਾਲੀ ਦਾ ਉਦਘਾਟਨ

0
9

ਚੰਡੀਗੜ੍ਹ,(ਸਾਰਾ ਯਹਾ,ਬਲਜੀਤ ਸ਼ਰਮਾ) 16 ਦਸੰਬਰ : ਸੂਬੇ ਦੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੇ ਅੱਜ ਖੇਤੀ ਭਵਨ ਵਿਖੇ ਖੇਤੀਬਾੜੀ ਵਿਭਾਗ ਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਸਿੰਗਲ ਵਿੰਡੋ ਪ੍ਰਣਾਲੀ ਦਾ ਉਦਘਾਟਨ ਕੀਤਾ ਜਿਸ ਨਾਲ ਖੇਤੀਬਾੜੀ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਸਮਾਂਬੱਧ ਬਣਾਉਣ ਦੇ ਨਾਲ-ਨਾਲ ਹੋਰ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇਗੀ।

       ਇਸ ਉਪਰਾਲੇ ਲਈ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਵਿਭਾਗ ਦੇ ਕੰਮਕਾਜ ‘ਚ ਪਾਰਦਰਸ਼ਤਾ ਆਵੇਗੀ, ਉਥੇ ਹੀ ਹਰੇਕ ਵਿਭਾਗ ਵੱਲੋਂ ਨਾਗਰਿਕਾਂ ਨੂੰ ਸੇਵਾਵਾਂ ਨਿਰਧਾਰਤ ਸਮੇਂ ਵਿੱਚ ਮੁਹੱਈਆ ਕਰਵਾਉਣ ਦੇ ਸੂਬਾ ਸਰਕਾਰ ਦੇ ਮਿਸ਼ਨ ਦੀ ਵੀ ਪੂਰਤੀ ਵੱਲ ਪੁਲਾਂਘ ਹੋਵੇਗੀ।

       ਇਸ ਮੌਕੇ ਵਿਭਾਗ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਨੇ ਦੱਸਿਆ ਕਿ ਸਿੰਗਲ ਵਿਡੋ ਪ੍ਰਣਾਲੀ ਸ਼ੁਰੂ ਹੋਣ ਨਾਲ ਵਿਭਾਗ ਦੇ ਮੁੱਖ ਦਫਤਰ ਤੋਂ ਸੂਬਾ ਭਰ ਲਈ ਹੁੰਦੇ ਕਾਰਜਾਂ ਅਤੇ ਹੋਰ ਗਤੀਵਿਧੀਆਂ ਨੂੰ ਬਿਹਤਰ ਤਰੀਕੇ ਨਾਲ ਚਲਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਖੇਤੀਬਾੜੀ ਵਿਭਾਗ ਦੇ ਕਰਮਚਾਰੀਆਂ/ਫੀਲਡ ਸਟਾਫ ਦੇ ਦਫਤਰੀ ਕੰਮਕਾਜ ਵਿੱਚ ਵੀ ਸੁਧਾਰ ਆਵੇਗਾ ਅਤੇ ਵਿਭਾਗ ਦੁਆਰਾ ਦਿੱਤੀਆਂ ਜਾ ਰਹੀਆਂ ਸੇਵਾਵਾਂ ਜਿਵੇਂ ਕਿ ਕੀੜੇਮਾਰ ਦਵਾਈਆਂ, ਖਾਦਾਂ ਅਤੇ ਬੀਜਾਂ ਆਦਿ ਦੇ ਲਾਇਸੈਂਸ ਜਾਰੀ ਕਰਨ ਅਤੇ ਹੋਰ ਵਿਭਾਗੀ ਕੰਮਾਂ ਵਿੱਚ ਵੀ ਪਾਰਦਰਸ਼ਤਾ ਆਵੇਗੀ।

ਇਸ ਮੌਕੇ ਮੁੱਖ ਭੂਮੀਪਾਲ ਧਰਮਿੰਦਰ ਸ਼ਰਮਾ, ਡਾਇਰੈਕਟਰ ਬਾਗਬਾਨੀ ਸ਼ਲਿੰਦਰ ਕੌਰ, ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ. ਜਗਤਾਰ ਸਿੰਘ ਬਰਾੜ, ਡਾ. ਸੁਖਦੇਵ ਸਿੰਘ ਸਿੱਧੂ, ਡਾ. ਪਰਮਿੰਦਰ ਸਿੰਘ, ਡਾ. ਗੁਰਵਿੰਦਰ ਸਿੰਘ, ਕੇਨ ਕਮਿਸ਼ਨਰ ਜਸਵੰਤ ਸਿੰਘ ਅਤੇ ਸਮੂਹ ਸਟਾਫ ਖੇਤੀ ਭਵਨ ਮੌਜੂਦ ਸਨ।

————-

LEAVE A REPLY

Please enter your comment!
Please enter your name here