ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਰਵਾਈ ਪੋਲਿੰਗ ਅਫ਼ਸਰਾਂ ਦੀ ਪਹਿਲੀ ਰੈਂਡੇਮਾਈਜ਼ੇਸ਼ਨ

0
23

ਮਾਨਸਾ, 5 ਸਤੰਬਰ ( ਹੀਰਾ ਸਿੰਘ ਮਿੱਤਲ): 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਮਾਨਸਾ ਸ੍ਰੀ ਗੁਰਮੀਤ ਸਿੰਘ ਸਿੱਧੂ ਵੱਲੋਂ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕਰਕੇ ਰਿਹਰਸਲ ਦੀਆਂ ਥਾਵਾਂ ਅਲਾਟ ਕੀਤੀਆਂ ਗਈਆਂ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਇਨਫ਼ਰਮੇਟਿਕਸ ਸੈਂਟਰ (ਐਨ.ਆਈ.ਸੀ.) ਦੇ ਦਫ਼ਤਰ ਵਿਖੇ ਡਿਸਟ੍ਰਿਕਟ ਇਨਫ਼ਰਮੇਸ਼ਨ ਸਿਸਟਮ ਫ਼ਾਰ ਇਲੈਕਸ਼ਨ (ਡਾਈਸ) ਸਾਫ਼ਟਵੇਅਰ ਰਾਹੀਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਮੁਲਾਜ਼ਮਾਂ ਦੀ ਰੈਂਡੇਮਾਈਜ਼ੇਸ਼ਨ ਰਾਹੀਂ ਡਿਊਟੀਆਂ ਲਾਈਆਂ ਗਈਆਂ।
ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀ ਗੁਰਮੀਤ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਡਿਊਟੀਆਂ ਐਨ.ਆਈ.ਸੀ. ਦੇ ਡਾਈਸ ਸਾਫ਼ਟਵੇਅਰ ਰਾਹੀਂ ਬਿਲਕੁਲ ਪਾਰਦਰਸ਼ੀ ਤਰੀਕੇ ਨਾਲ ਲਾਈਆਂ ਗਈਆਂ ਹਨ ਕਿਉਂ ਜੋ ਸਾਫ਼ਟਵੇਅਰ ਰਾਹੀਂ ਕਿਸੇ ਵੀ ਤਰ੍ਹਾਂ ਦਾ ਮਨੁੱਖੀ ਦਖ਼ਲ ਨਹੀਂ ਹੁੰਦਾ। ਇਸ ਲਈ ਕਿਸੇ ਮੁਲਾਜ਼ਮ ਦੀ ਡਿਊਟੀ ਲਾਉਣ ਵਿੱਚ ਪੱਖਪਾਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਉਨ੍ਹਾਂ ਦੱਸਿਆ ਕਿ ਚੋਣਾਂ ਦੀ ਪਹਿਲੀ ਰਿਹਰਸਲ 8 ਸਤੰਬਰ ਨੂੰ ਹੋਵੇਗੀ ਅਤੇ ਮਾਨਸਾ ਬਲਾਕ ਲਈ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ, ਬੁਢਲਾਡਾ ਬਲਾਕ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ, ਭੀਖੀ ਬਲਾਕ ਲਈ ਦਾਣਾ ਮੰਡੀ ਭੀਖੀ, ਝੁਨੀਰ ਬਲਾਕ ਲਈ ਦਾਣਾ ਮੰਡੀ ਮਾਨਸਾ ਅਤੇ ਸਰਦੂਲਗੜ੍ਹ ਬਲਾਕ ਲਈ ਸਰਦਾਰ ਬਲਰਾਜ ਸਿੰਘ ਭੂੰਦੜ ਸਰਕਾਰੀ ਮੈਮੋਰੀਅਲ ਕਾਲਜ ਸਰਦੂਲਗੜ੍ਹ ਵਿਖੇ ਪੋਲਿੰਗ ਸਟਾਫ਼ ਦੀ ਰਿਹਰਸਲ ਹੋਵੇਗੀ। ਉਨ੍ਹਾਂ ਦੱਸਿਆ ਪੋਲਿੰਗ ਡਿਊਟੀ ‘ਤੇ ਲੱਗੇ ਸਰਕਾਰੀ ਮੁਲਾਜ਼ਮਾਂ ਨੂੰ ਰਿਹਰਸਲ ਮੌਕੇ ਸਮੇਂ ਸਿਰ ਪਹੁੰਚਣ ਦੀ ਹਦਾਇਤ ਕੀਤੀ ਗਈ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਚੋਣਾਂ ਸਬੰਧੀ ਦੂਜੀ ਰੈਂਡੇਮਾਈਜ਼ੇਸ਼ਨ 12 ਸਤੰਬਰ ਨੂੰ ਹੋਵੇਗੀ ਜਿਸ ਵਿੱਚ ਪੋਲਿੰਗ ਸਟਾਫ਼ ਨੂੰ ਉਨ੍ਹਾਂ ਦੀ ਡਿਊਟੀ ਨਾਲ ਸਬੰਧਤ ਬਲਾਕ ਬਾਰੇ ਦੱਸ ਦਿੱਤਾ ਜਾਵੇਗਾ। ਪਹਿਲੀ ਰੈਂਡੇਮਾਈਜ਼ੇਸ਼ਨ ਲਈ ਤਕਨੀਕੀ ਮਦਦ ਐਨ.ਆਈ.ਸੀ. ਮਾਨਸਾ ਦੇ ਮੁਖੀ ਸ੍ਰੀ ਚੰਦਰਜੀਤ ਸੈਣੀ ਨੇ ਦਿੱਤੀ।


DITED BY : SARA YAHA | | Last Updated : 7:40 pm 5 September  2018

LEAVE A REPLY

Please enter your comment!
Please enter your name here