

ਬੁਢਲਾਡਾ (ਸਾਰਾ ਯਹਾਂਮੇਹਤਾ ਅਮਨ) : ਪੰਜਾਬ ਅੰਦਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜਰ ਸੂਬਾ ਕਾਂਗਰਸ ਕਮੇਟੀ ਵੱਲੋਂ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਸਥਾਨਕ ਇੰਦਰਾ ਕਾਂਗਰਸ ਭਵਨ ਵਿਖੇ ਨਵ ਨਿਯੁਕਤ ਨਵ ਨਿਯੁਕਤ ਕੋਆਰਡੀਨੇਟਰ ਬੀਰਇੰਦਰ ਧਾਲੀਵਾਲ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਜੜੋਂ ਮਜਬੂਤ ਕਰਨ ਦੇ ਉਪਰਾਲੇ ਨਾਲ ਵਰਕਰਾਂ ਤੋਂ ਸੁਝਾਅ ਮੰਗੇ ਗਏ। ਇਸ ਮੌਕੇ ਹਲਕੇ ਦੇ ਟਕਸਾਲੀ ਕਾਂਗਰਸੀ ਵਰਕਰਾਂ ਵੱਲੋਂ ਨਵੇਂ ਆਏ ਕੋਆਰਡੀਨੇਟਰ ਦਾ ਨਿੱਘਾ ਸਵਾਗਤ ਕੀਤਾ ਗਿਆ ਉੱਥੇ ਉਹਨਾਂ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਉਮੀਦਵਾਰ ਹਲਕੇ ਵਿੱਚ ਦਿੱਤਾ ਜਾਵੇਗਾ ਉਸ ਦੀ ਤਨੋ ਮਨੋ ਧਨੋ ਮਦਦ ਕਰਕੇ ਹਲਕੀ ਅੰਦਰ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਹਾਈਕਮਾਂਡ ਤੱਕ ਪਹੁੰਚਾ ਕੇ ਵਿਧਾਨ ਸਭਾ ਚੋਣਾਂ ਚ ਜਿੱਤ ਦੇ ਝੰਡੇ ਬੁਲੰਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਪਿੰਡ ਪਿੰਡ ਪੱਧਰ ਤੇ ਬੂਥ ਅਤੇ ਬਲਾਕ ਕਮੇਟੀਆਂ ਬਣਾ ਕੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਬੋਲਦਿਆਂ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਹਲਕੇ ਤੋਂ ਕਾਂਗਰਸ ਪਾਰਟੀ ਦੇ ਮਿਹਨਤੀ ਵਰਕਰਾਂ ਦੇ ਸਹਿਯੋਗ ਨਾਲ ਹੀ ਉਹ ਹਰ ਪਿੰਡ ਪਿੰਡ ਮੁਹੱਲਿਆਂ ਵਿੱਚ ਜਾ ਕੇ ਨਿਰਾਸ਼ ਹੋ ਚੁੱਕੇ ਪਾਰਟੀ ਵਰਕਰਾਂ ਨੂੰ ਨਾਲ ਜੋੜ ਰਹੇ ਹਨ ਤਾਂ ਜੋ 2027 ਦੀਆਂ ਚੋਣਾਂ ਵਿੱਚ ਜਿੱਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾਂ ਲਈ ਮਿਹਨਤ ਜਾਰੀ ਰੱਖਣਗੇ। ਇਸ ਮੌਕੇ ਵੱਡੀ ਗਿਣਤੀ ਕਾਂਗਰਸੀ ਵਰਕਰ ਮੌਜੂਦ ਸਨ।























