*ਵਿਕਸਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਅਹਿਮ ਭੂਮਿਕਾ ਨਿਭਾਏਗੀ ਵਨ ਨੇਸ਼ਨ, ਵਨ ਇਲੈਕਸ਼ਨ ਯੋਜਨਾ : ਸੋਮ ਪ੍ਰਕਾਸ਼*

0
12

ਫਗਵਾੜਾ 28 ਮਾਰਚ  (ਸਾਰਾ ਯਹਾਂ/ਸ਼ਿਵ ਕੌੜਾ) ਲਘੂ ਉਦਯੋਗ ਭਾਰਤੀ ਦੀ ਇੱਕ ਮੀਟਿੰਗ ਸੰਗਠਨ ਦੇ ਸੂਬਾਈ ਉਪ-ਪ੍ਰਧਾਨ ਅਸ਼ੋਕ ਸੇਠੀ ਦੇ ਦਫ਼ਤਰ ਵਿੱਚ ਹੋਈ। ਜਿਸਦੀ ਪ੍ਰਧਾਨਗੀ ਫਗਵਾੜਾ ਸ਼ਾਖਾ ਦੇ ਪ੍ਰਧਾਨ ਆਈ.ਪੀ. ਖੁਰਾਨਾ ਨੇ ਕੀਤਾ। ਮੀਟਿੰਗ ਦੌਰਾਨ ਭਾਰਤ ਸਰਕਾਰ ਦੇ ਸਾਬਕਾ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਮੁੱਖ ਮਹਿਮਾਨ ਵਜੋਂ ਮੌਜੂਦ ਸਨ। ਜਦਕਿ ਪੰਜਾਬ ਪ੍ਰਧਾਨ ਅਸ਼ੋਕ ਗੁਪਤਾ ਅਤੇ ਪੰਜਾਬ ਉਪ ਪ੍ਰਧਾਨ ਅਸ਼ੋਕ ਸੇਠੀ, ਭਾਜਪਾ ਆਗੂ ਅਵਤਾਰ ਸਿੰਘ ਮੰਡ ਅਤੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਮੀਟਿੰਗ ਨੂੰ ਸੰਬੋਧਨ ਕਰਦਿਆਂ   ਸੋਮ ਪ੍ਰਕਾਸ਼ ਨੇ ਲਘੂ ਉਦਯੋਗ ਭਾਰਤੀ ਦੇ ਮੈਂਬਰਾਂ ਨੂੰ ਭਾਰਤ ਸਰਕਾਰ ਦੀ ਯੋਜਨਾ ਇੱਕ ਰਾਸ਼ਟਰ ਇੱਕ ਚੋਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤ ਵਿੱਚ ਹਰ ਸਾਲ ਕੋਈ ਨਾ ਕੋਈ ਚੋਣ ਹੁੰਦੀ ਹੈ ਅਤੇ ਦੇਸ਼ ਨੂੰ ਭਾਰੀ ਵਿੱਤੀ ਨੁਕਸਾਨ ਹੁੰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਐਨ.ਡੀ.ਏ. ਸਰਕਾਰ ਦਾ ਵਿਚਾਰ ਹੈ ਕਿ ਕੇਂਦਰ ਅਤੇ ਰਾਜ ਵਿਧਾਨ ਸਭਾਵਾਂ ਦੀਆਂ ਚੋਣਾਂ ਹਰ ਪੰਜ ਸਾਲਾਂ ਬਾਅਦ ਇਕੱਠੀਆਂ ਹੋਣੀਆਂ ਚਾਹੀਦੀਆਂ ਹਨ। ਤਾਂ ਜੋ ਸਮੇਂ ਅਤੇ ਪੈਸੇ ਦੀ ਬਰਬਾਦੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਭਾਰਤ ਵਰਗੇ ਵੱਡੇ ਦੇਸ਼ ਵਿੱਚ ਚੋਣਾਂ ’ਤੇ ਹੋਣ ਵਾਲਾ ਭਾਰੀ ਖਰਚਾ ਕਾਫ਼ੀ ਹੱਦ ਤੱਕ ਘਟ ਜਾਵੇਗਾ ਅਤੇ ਦੇਸ਼ ਦੇ ਖਜ਼ਾਨੇ ’ਤੇ ਪੈ ਰਿਹਾ ਭਾਰੀ ਬੋਝ ਹਲਕਾ ਹੋਵੇਗਾ। ਇਸ ਤੋਂ ਇਲਾਵਾ ਹਰ ਸਾਲ ਕਿਸੇ ਨਾ ਕਿਸੇ ਰਾਜ ਵਿੱਚ ਹੋਣ ਵਾਲੀਆਂ ਚੋਣਾਂ ਕਾਰਨ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਵੀ ਦੂਰ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2047 ਤੱਕ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮੀਲ ਪੱਥਰ ਬਣੇਗੀ ਮੀਟਿੰਗ ਵਿੱਚ ਮੌਜੂਦ ਲਘੂ ਉਦਯੋਗ ਭਾਰਤੀ ਦੇ ਸਮੂਹ ਮੈਂਬਰਾਂ ਨੇ ਮੋਦੀ ਸਰਕਾਰ ਦੀ ਇਸ ਯੋਜਨਾ ਨਾਲ ਪੂਰੀ ਸਹਿਮਤੀ ਪ੍ਰਗਟਾਈ। ਇਸ ਤੋਂ ਪਹਿਲਾਂ ਮੈਂਬਰਾਂ ਵੱਲੋਂ ਯੋਜਨਾ ਸਬੰਧੀ ਪੁੱਛੇ ਗਏ ਸਵਾਲਾਂ ਦੇ ਤਸੱਲੀਬਖਸ਼ ਜਵਾਬ ਵੀ ਸਾਬਕਾ ਮੰਤਰੀ ਸੋਮ ਪ੍ਰਕਾਸ਼ ਵੱਲੋਂ ਦਿੱਤੇ ਗਏ। ਇਸ ਮੌਕੇ ਪੁਨੀਤ ਗੁਪਤਾ ਸੀਨੀਅਰ ਉਪ ਪ੍ਰਧਾਨ, ਅਨੁਜ ਜੈਨ ਖਜ਼ਾਨਚੀ, ਅਰਵਿੰਦ ਬੱਗਾ ਸਕੱਤਰ, ਪੰਕਜ ਗੌਤਮ ਆਈਪੀਪੀ, ਪੁਨੀਤ ਗੁਪਤਾ ਪੀਪੀ, ਅਨਿਲ ਸਿੰਗਲਾ ਪੀਪੀ, ਓਮ ਉੱਪਲ, ਪੀਪੀ, ਸੁਬੋਧ ਸੋਬਤੀ ਪੀਪੀ, ਦੀਪਕ ਕੋਹਲੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here