ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

0
65

ਚੰਡੀਗੜ੍ਹ,(ਸਾਰਾ ਯਹਾ,(ਬਲਜੀਤ ਸ਼ਰਮਾ) 29 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਈ.ਓ ਵਿੰਗ, ਪੁਲਿਸ ਲਾਈਨ, ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਮਹਿੰਦਰ ਸਿੰਘ (1514)  ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਛਪਾਲ ਸਿੰਘ ਵਾਸੀ ਪਿੰਡ ਲੋਹਾਰਾ, ਲੁਧਿਆਣਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੀ ਫਰਮ ਖਿਲਾਫ਼ ਦਿੱਤੀ ਦਰਖਾਸਤ ‘ਤੇ ਕਾਰਵਾਈ  ਨਾ ਕਰਨ ਬਦਲੇ  ਏ.ਐਸ.ਆਈ ਮਹਿੰਦਰ ਸਿੰਘ ਵਲੋਂ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


EDITED BY : SARA YAHA | | Last Updated : 7:32 pm 29 ਜਨਵਰੀ  2019

LEAVE A REPLY

Please enter your comment!
Please enter your name here