ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

0
57

ਚੰਡੀਗੜ੍ਹ, (ਸਾਰਾ ਯਹਾ,(ਬਲਜੀਤ ਸ਼ਰਮਾ) 5 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਬਖਸ਼ੀੀਵਾਲਾ ਜਿਲਾ ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਬਲਬੀਰ ਸਿੰਘਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੇਵਾਮੁਕਤ ਨਾਇਬ ਸੂਬੇਦਾਰ ਵਿਜੈ ਕੁਮਾਰ ਵਾਸੀਪਿੰਡ ਛੋਟੀ ਰੌਣੀ ਜਿਲਾ ਪਟਿਆਲਾ  ਦੀ ਸ਼ਿਕਾਇਤ ‘ਤੇ ਫ਼ੜਿਆ ਹੈ।

 ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਹਾਈਕੋਰਟ ਤੋ ਇਕ ਕੇਸਵਿਚ ਜਮਾਨਤ ਮਿਲਣ ਉਪਰੰਤ ਉਸਨੇ ਸ਼ਾਮਲ ਤਫਤੀਸ਼ ਹੋਣਾ ਸੀ ਜਿਸ ਕਰਕੇ ਏ.ਐਸ.ਆਈ ਵਲੋਂ 5,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਉਸ ਵਲੋਂ 2,000 ਰੁਪਏ ਪਹਿਲੀ ਕਿਸ਼ਤਦੇ ਵਜੋ ਅਦਾ ਕੀਤੇ ਜਾ ਚੁੱਕੇ ਹਨ।

          ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਸਰੀ ਕਿਸ਼ਤ ਦੇ 3,000 ਰੁਪਏ ਦੀ ਰਿਸ਼ਵਤਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

LEAVE A REPLY

Please enter your comment!
Please enter your name here