

ਚੰਡੀਗੜ੍ਹ, 25 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਘੇੜਾ ਜਿਲਾ ਬਰਨਾਲਾ ਵਿਖੇ ਤਾਇਨਾਤ ਕਾਨੂੰਗੋ ਰਾਜ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਾਨੂੰਗੋ ਰਾਜ ਸਿੰਘ ਨੂੰ ਸ਼ਿਕਾਇਤ ਕਰਤਾ ਗੁਰਜੰਟ ਸਿੰਘ ਵਾਸੀ ਪਿੰਡ ਭੱਠਲਾਂ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ‘ਤੇ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸ ਦੀ ਵਾਹੀ ਯੋਗ ਜਮੀਨ ਦਾ ਗਹਿਣਾ ਬਰਕਰਾਰ ਰੱਖਣ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤ ਕਰਤਾ ਦੀ ਜਾਣਕਾਰੀ ਨੂੰ ਪੜਚੋਲਣ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦੇ ਹੋਏ ਉਕਤ ਦੋਸ਼ੀ ਕਾਨੂੰਗੋ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ।
ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਾਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
EDITED BY : SARA YAHA | | Last Updated : 7:11 PM 25 ਦਸੰਬਰ 2018
























