ਵਿਜੀਲੈਂਸ ਬਿਊਰੋ ਨੇ ਫੂਡ ਸਪਲਾਈ ਅਫਸਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ

0
129

ਮਾਨਸਾ  21 ਅਕਤੂਬਰ ((ਸਾਰਾ ਯਹਾ,ਬਪਸ): ਵਿਜੀਲੈਂਸ ਬਿਊਰੋ ਪੰਜਾਬ ਵੱਲੋਂ  ਝੁਨੀਰ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।  ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ  ਏ.ਐਫ.ਐਸ.ਓ ਸੁਖਦੇਵ ਸਿੰਘ ਨੂੰ ਸ਼ਿਕਾਇਤ ਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਫ.ਐਸ.ਓ ਵਲੋਂ ਉਸ ਦੇ ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਲਾਈਸੈਂਸ ਰੱਦ ਨਾ ਕਰਨ ਅਤੇ ਜਾਂਚ ਵਿਚ ਉਸ ਦੀ ਮਦਦ ਕਰਨ ਬਦਲੇ 5000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ.ਐਫ.ਐਸ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ  ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here