ਵਿਜੀਲੈਂਸ ਵਲੋਂ ਨਹਿਰੀ ਪਟਵਾਰੀ ਰਿਸ਼ਵਤ ਲੈਂਦਾ ਕਾਬੂ

0
52

ਚੰਡੀਗੜ੍ਹ, 27 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਅਰਨੀਵਾਲਾ ਸ਼ੇਖ ਸੁਭਾਨ, ਜਿਲਾ ਫਾਜਿਲਕਾ ਵਿਖੇ ਤਾਇਨਾਤ ਨਹਿਰੀ ਪਟਵਾਰੀ ਹਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂਕਾਬੂ ਕਰ ਲਿਆ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਚੈਨ ਸਿੰਘ ਵਾਸੀ ਪਿੰਡ ਝੋਟਿਆਵਾਲੀ, ਜਿਲਾ ਫਾਜਿਲਕਾ ਦੀ ਸ਼ਿਕਾਇਤ ‘ਤੇ 10,000 ਰੁਪਏਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਨਹਿਰੀ ਪਾਣੀ ਦੀ ਵਾਰਾਬੰਦੀ ਉਸ ਦੇ ਨਾਮ ਤਬਦੀਲ ਕਰਨਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਸੌਦਾ 18,000 ਰੁਪਏ ਵਿਚ ਤੈਅ ਹੋਇਆ ਹੈ।

 ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤਮੁਲਜ਼ਮ ਖਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

LEAVE A REPLY

Please enter your comment!
Please enter your name here