ਵਿਜੀਲੈਂਸ ਵਲੋਂ ਰਿਸ਼ਵਤ ਲੈਣ ਦੇ ਮਾਮਲੇ ਵਿਚ ਪਟਵਾਰੀ ਵਿਰੁੱਧ ਮੁਕੱਦਮਾ ਦਰਜ

0
35

ਚੰਡੀਗੜ੍ਹ, (ਸਾਰਾ ਯਹਾ,(ਬਲਜੀਤ ਸ਼ਰਮਾ) 15 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਰਸੂਲਪੁਰ, ਜਿਲਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸੁਨੀਲ ਕੁਮਾਰ ਵਿਰੁੱਧ ਰਿਸ਼ਵਤ ਲੈਣ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ।

        ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਸੁਨੀਲ ਕੁਮਾਰ ਵਿਰੁੱਧ ਸ਼ਿਕਾਇਤਕਰਤਾ ਨਰਿੰਦਰ ਸਿੰਘ ਵਾਸੀ ਪਿੰਡ ਅਲਗੋ ਕੋਠੀ, ਜਿਲਾ ਤਰਨਤਾਰਨ ਦੀ ਸ਼ਿਕਾਇਤ ’ਤੇ ਵਿਜੀਲੈਂਸ ਬਿਓਰੋ ਦੇ ਅੰਮਿ੍ਰਤਸਰ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੰੂ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦੇ ਰਿਕਾਰਡ ਨੰੁੂ ਦੁਰਸਤ ਕਰਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ ਹੈ।

        ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਵਲੋ ਟਰੈਪ ਲਗਾਇਆ ਗਿਆ ਜਿਸ ਉਪਰੰਤ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੋਸ਼ੀ ਪਟਵਾਰੀ 30,000 ਰੁਪਏ ਪ੍ਰਾਪਤ ਕਰਨ ਉਪਰੰਤ ਮੌਕੇ ਤੋ ਫਰਾਰ ਹੋ ਗਿਆ।

LEAVE A REPLY

Please enter your comment!
Please enter your name here