ਵਿਜੀਲੈਂਸ ਵਲੋਂ 15,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

0
40

ਚੰਡੀਗੜ੍ਹ (ਸਾਰਾ ਯਹਾ,ਬਲਜੀਤ ਸ਼ਰਮਾ) 11 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਮੂਨਕ,  ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਮਿੱਠੂ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ

    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਿੱਠੂ ਸਿੰਘ ਨੂੰ ਸ਼ਿਕਾਇਤਕਰਤਾ ਮਨਦੀਪ ਸਿੰਘ ਵਾਸੀ ਮੂਨਕ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਉਸ ਦੀ ਜਮੀਨ ਦਾ ਰਿਕਾਰਡ ਦਰੁਸਤ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀਗਈ ਹੈ।

                ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।


EDITED BY : SARA YAHA | | Last Updated : 8:12 pm 11 ਫ਼ਰਵਰੀ 2019

LEAVE A REPLY

Please enter your comment!
Please enter your name here