ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ

0
129

ਚੰਡੀਗੜ੍ਹ, (ਸਾਰਾ ਯਹਾ,ਬਲਜੀਤ ਸ਼ਰਮਾ)29 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ   ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ   ਨਾਇਬ ਤਹਿਸੀਲਦਾਰ ਦੇ ਰੀਡਰ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

          ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਥਾਣਾ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਦੇ ਰੀਡਰ ਜਸਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਭਗਵਾਨ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਂਿੲਤ ‘ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ।

                ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਵਲੋਂ ਉਸ ਨੂੰ ਜਮੀਨ ਦਾ ਕਬਜਾ ਦਿਵਾਉਣ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ ਗਿਆ। ਉਨਾ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਬਠਿੰਡਾ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

——————

LEAVE A REPLY

Please enter your comment!
Please enter your name here