*ਵਿਦਿਆਰਥਣਾਂ ਦਾ ਸਾਈਕੋਮੈਟਰਿਕ ਟੈਸਟ ਕਰਵਾਉਣ ਲਈ ਰਜਿਸਟਰਡ ਏਜੰਸੀਆਂ ਤੋਂ ਅਰਜ਼ੀਆ ਦੀ ਮੰਗ*

0
10

ਮਾਨਸਾ, 06 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ)  : ਜ਼ਿਲ੍ਹਾ ਸਿੱਖਿਆ ਦਫ਼ਤਰ (ਸੈਕੰਡਰੀ) ਵੱਲੋਂ ਸੈਸ਼ਨ 2025-26 ‘ਚ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ ਵਿਦਿਆਰਥਣਾਂ ਦਾ ਸਾਈਕੋਮੈਟਰਿਕ ਟੈਸਟ ਕਰਵਾਉਣ ਸਬੰਧੀ ਰਜਿਸਟਰਡ ਏਸੰਜੀਆਂ ਨੂੰ ਸੱਦਾ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਨੀਲਮ ਰਾਣੀ ਨੇ ਦੱਸਿਆ ਕਿ ਸਾਲ 2025-26 ਦੌਰਾਨ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸਕੂਲਾਂ ‘ਚ ਦਸਵੀਂ ਜਮਾਤ ਵਿਚ ਪੜ੍ਹਦੀਆਂ ਵਿਦਿਆਰਥਣਾਂ ਦਾ ਸਾਈਕੋਮੈਟਰਿਕ ਟੈਸਟ ਕਰਵਾਇਆ ਜਾਣਾ ਹੈ ਜੋ ਕਿ ਜ਼ਿਲ੍ਹਾ ਸਬੰਧੀ ਜ਼ਿਲ੍ਹਾ ਕਮੇਟੀਆਂ ਦੀ ਨਿਗਰਾਨੀ ਹੇਠ ਵਿਭਾਗ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੀਆਂ ਰਜਿਸਟਰਡ ਏਜੰਸੀਆਂ ਵੱਲੋਂ ਕੀਤਾ ਜਾਣਾ ਹੈ।

ਉਨ੍ਹਾਂ ਦੱਸਿਆ ਕਿ ਇਸ ਟੈਸਟ ਨਾਲ ਮਾਹਿਰਾਂ ਵੱਲੋਂ ਵਿਦਿਆਰਥਣਾਂ ਦੀ ਸਖ਼ਸ਼ੀਅਤ ਦੇ ਵੱਖ ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ। ਇਹ ਟੈਸਟ ਵਿਦਿਆਰਥਣਾਂ ਨੂੰ ਭਵਿੱਖ ਵਿਚ ਆਪਣੇ ਜੀਵਨ ਵਿਚ ਵੱਖ ਵੱਖ ਵਿਸ਼ਿਆਂ ਨੂੰ ਚੁਣਨ ਵਿਚ ਸਹਾਇਤਾ ਕਰੇਗਾ।

ਉਨ੍ਹਾਂ ਕਿਹਾ ਕਿ ਸਬੰਧਤ ਏਜੰਸੀਆਂ ਆਪਣੀ ਪ੍ਰੋਪੋਜ਼ਲ ਦਫ਼ਤਰੀ ਈ ਮੇਲ ਆਈ.ਡੀ. deose.mansa@punjabeducation.gov.in ‘ਤੇ 11 ਨਵੰਬਰ, 2025 ਤੱਕ ਭੇਜ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਕਿਸੇ ਵੀ ਪ੍ਰਪੋਜ਼ਲ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here