*ਵਿਦਿਆਰਥੀਆਂ ਨੂੰ ਉੱਤਮ ਸਿੱਖਿਆ ਪ੍ਰਣਾਲੀ ਮੁਹੱਈਆ ਕਰਵਾਉਣਾ ਸਿੱਖਿਆ ਕਰਾਂਤੀ ਦਾ ਮੰਤਵ-ਵਿਧਾਇਕ ਬੁੱਧ ਰਾਮ*

0
26

ਬੁਢਲਾਡਾ/ਮਾਨਸਾ, 23 ਮਈ: (ਸਾਰਾ ਯਹਾਂ/ਮੁੱਖ ਸੰਪਾਦਕ)
ਵਿਦਿਆਰਥੀਆਂ ਨੂੰ ਉੱਤਮ ਸਿੱਖਿਆ ਪ੍ਰਣਾਲੀ ਮੁਹੱਈਆ ਕਰਵਾਉਣਾ ਸਿੱਖਿਆ ਕਰਾਂਤੀ ਦਾ ਮੰਤਵ ਹੈ। ਸਿੱਖਿਆ ਖੇਤਰ ਨਾਲ ਜੁੜਿਆ ਹੋਣ ਕਾਰਨ ਵਿਦਿਆਰਥੀਆਂ ਦੀਆਂ ਮੁੱਢਲੀਆਂ ਲੋੜਾਂ ਤੋਂ ਚੰਗੀ ਤਰ੍ਹਾਂ ਜਾਣੂ ਹਾਂ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਹਲਕੇ ਦੇ 04 ਸਰਕਾਰੀ ਸਕੂਲਾਂ ’ਚ 57.54 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਉਹ ਆਪ ਅਧਿਆਪਕ ਹੋਣ ਕਰਕੇ ਸਿੱਖਿਆ ਖੇਤਰ ਨਾਲ ਜੁੜੇ ਰਹੇ ਹਨ ਜਿਸ ਕਾਰਨ ਉਹ ਵਿਦਿਆਰਥੀਆਂ ਅਤੇ ਸਕੂਲਾਂ ਦੀਆਂ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਅੰਦਰ ਗੁਣਵੱਤਾ ਭਰਪੂਰ ਸਿੱਖਿਆ, ਬੁਨਿਆਦੀ ਢਾਂਚਾ ਅਤੇ ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਵਿਧਾਇਕ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਢੂ ਕਲਾਂ ਵਿਖੇ 15.66 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਿਉਂਦ ਕਲਾਂ ਵਿਖੇ 22.60 ਲੱਖ,  ਸਰਕਾਰੀ ਪ੍ਰਾਇਮਰੀ ਸਕੂਲ ਰਿਉਂਦ ਕਲਾਂ ਵਿਖੇ 4.22 ਲੱਖ ਅਤੇ ਸਰਕਾਰੀ ਮਿਡਲ ਸਕੂਲ ਬੀਰੇਵਾਲਾ ਡੋਗਰਾ ਵਿਖੇ 15.06 ਲੱਖ ਰੁਪਏ ਦੀ ਲਾਗਤ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਕੋਆਪਰੇਟਿਵ ਸੁਸਾਇਟੀ ਸੋਹਣਾ ਸਿੰਘ ਕਲੀਪੁਰ, ਪਿਆਰਾ ਸਿੰਘ ਗੁਰਨੇ, ਸਕੂਲ ਮੁਖੀ ਸੰਜੀਵ ਕੁਮਾਰ, ਹਰਪ੍ਰੀਤ ਸਿੰਘ, ਰਜਿੰਦਰ ਸਿੰਘ ਚੇਅਰਪਰਸਨ ਐਸ.ਐਮ.ਸੀ. ਖੁਸ਼ਦੀਪ ਕੌਰ, ਚੇਅਰਮੈਨ ਐਸ.ਐਮ.ਸੀ. ਅੰਗਰੇਜ਼ ਸਿੰਘ, ਕੁਲਵੰਤ ਸਿੰਘ ਸੇਰਖਾਂ ਵਾਲਾ, ਸਰਪੰਚ ਜਸਵਿੰਦਰ ਸਿੰਘ, ਡਾ. ਕਰਨੈਲ ਵੈਰਾਗੀ, ਅਵਤਾਰ ਸਿੰਘ ਮਘਾਣੀਆਂ, ਜਗਪਾਲ ਸਿੰਘ ਸਰਪੰਚ, ਅਮਨਦੀਪ ਬੁੱਟਰ, ਲਖਵਿੰਦਰ ਭੁੱਲਰ, ਬਹਾਲ ਸਿੰਘ ਯੂਥ ਆਗੂ, ਡਾ. ਚਰਨਜੀਤ ਸਿੰਘ, ਸੰਤੋਖ ਸਾਗਰ, ਲਵਦੀਪ ਸ਼ਰਮਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here