

ਮਾਨਸਾ 6 ਜੁਲਾਈ (ਸਾਰਾ ਯਹਾ,BPS) : ਪੰਜਾਬ ਕਾਨਵੈਂਟ ਸਕੂਲ ਝੁਨੀਰ ਦੇ ਵਿਦਿਆਰਥੀਆਂ ਨੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਇਕ ਹੋਰ ਮੱਲ ਮਾਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਡੀ ਪੀ ਅਧਿਆਪਕ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਧ ਪ੍ਰਦੇਸ਼ ਦੇ ਭੋਪਾਲ ਵਿਖੇ ਹੋਈਆਂ ਪੈਨਚੈਕ ਸਾਲਟ ਨੈਸ਼ਨਲ ਸਬ ਜੂਨੀਅਰ ਮੁਕਾਬਲਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ । ਉਨ੍ਹਾਂ ਦੱਸਿਆ ਕਿ ਸਕੂਲ ਦੇ ਸੱਤ ਵਿਦਿਆਰਥੀਆਂ ਨੇ ਭੋਪਾਲ ਵਿਖੇ ਹੋਏ ਪੈਨਚੈਕ ਸਾਲਟ ਨੈਸ਼ਨਲ ਸਬ ਜੂਨੀਅਰ ਮੁਕਾਬਲਿਆਂ ਵਿੱਚ ਭਾਗ ਲਿਆ ਸੀ। ਇਨ੍ਹਾਂ ਵਿਦਿਆਰਥੀਆਂ ਨੇ ਚੋਂ ਚੰਗਾ ਪ੍ਰਦਰਸ਼ਨ ਕਰਦਿਆਂ ਦੋ ਵਿਦਿਆਰਥੀਆਂ ਨੇ ਨੈਸ਼ਨਲ ਪੱਧਰ ਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਪੂਰੇ ਭਾਰਤ ਵਿਚ ਰੌਸ਼ਨ ਕੀਤਾ ਜੋ ਸਕੂਲ ਅਤੇ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਇਨ੍ਹਾਂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ਤੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਭਰਵਾਂ ਸਵਾਗਤ ਕੀਤਾ। ਸਕੂਲ ਪ੍ਰਿੰਸੀਪਲ ਪੱਲਵੀ ਅਰੋੜਾ ਨੇ ਬੱਚਿਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਬੱਚਿਆਂ ਅਤੇ ਉਨ੍ਹਾਂ ਦੇ ਕੁਝ ਸਾਹਿਬਾਨਾਂ ਦੀ ਸਖਤ ਮਿਹਤਨ ਨਤੀਜਾ ਹੈ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਚੰਗਾ ਨਾਮ ਰੌਸ਼ਨ ਕਰ ਰਹੇ ਹਨ ਇਸ ਮੌਕੇ ਸੁਮਨ ਅਰੋੜਾ, ਨਰਿੰਦਰ ਪਾਲ ਸਿੰਘ, ਨੀਲਮ ਮਦਾਨ, ਪਵਿੱਤਰ ਸਿੰਘ ਸਮੂਹ ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।























