ਮਾਨਸਾ (ਹੀਰਾ ਸਿੰਘ ਮਿੱਤਲ) : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ‘ਚ ਪੁਲਸ ਨੇ ਪੀੜਤ ਵਿਅਕਤੀ ਦੀ ਸ਼ਿਕਾਇਤ ‘ਤੇ ਇਕ ਵਿਅਕਤੀ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹਰਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸੰਘਾ ਬੇਰੁਜ਼ਗਾਰੀ ਦੇ ਚੱਲਦਿਆਂ ਕੈਨੇਡਾ ਜਾਣ ਲਈ ਪਿੰਡ ਦੇ ਹੀ ਇਕ ਵਿਅਕਤੀ ਸਾਹਿਬ ਸਿੰਘ ਦੇ ਝਾਂਸੇ ‘ਚ ਆ ਗਿਆ, ਜਿਸ ਨੇ ਉਸ ਨੂੰ ਕੈਨੇਡਾ ਭੇਜਣ ਲਈ 16 ਲੱਖ ਰੁਪਏ ਦੀ ਮੰਗ ਕੀਤੀ। ਹਰਪਾਲ ਸਿੰਘ ਨੇ ਉਸ ਨੂੰ ਚਾਰ ਲੱਖ ਰੁਪਏ ਐਡਵਾਂਸ ਦੇ ਦਿੱਤੇ ਪਰ ਸਾਹਿਬ ਸਿੰਘ ਨੇ ਨਾ ਤਾਂ ਉਸ ਕੈਨੇਡਾ ਭੇਜਿਆ ਅਤੇ ਨਾ ਹੀ ਉਸ ਦੀ ਉਕਤ ਰਾਸ਼ੀ ਵਾਪਿਸ ਕੀਤੀ।
ਇਸ ਸਬੰਧੀ ਠੱਗੀ ਦਾ ਸ਼ਿਕਾਰ ਹੋਏ ਹਰਪਾਲ ਸਿੰਘ ਨੇ ਜ਼ਿਲਾ ਪੁਲਸ ਮੁੱਖੀ ਮਾਨਸਾ ਕੋਲ ਸ਼ਿਕਾਇਤ ਕਰਕੇ ਇਸਾਫ਼ ਦੀ ਮੰਗ ਕੀਤੀ, ਜਿਸ ਦੀ ਜਾਂਚ ਕਰਵਾਉਣ ਉਪਰੰਤ ਉਨ੍ਹਾਂ ਵੱਲੋਂ ਜਾਰੀ ਹੁਕਮਾਂ ‘ਤੇ ਥਾਣਾ ਸਰਦੂਲਗੜ੍ਹ ਪੁਲਸ ਨੇ ਸਾਹਿਬ ਸਿੰਘ ਦੇ ਵਿਰੁੱਧ ਧਾਰਾ 420 ਦੇ ਅਧੀਨ ਮਾਮਲਾ ਦਰਜ ਕਰੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
EDITED BY : Hira Singh Mittal