*ਵਿਧਾਇਕ ਵਿਜੈ ਸਿੰਗਲਾ ਵੱਲੋਂ ਸਿੱਖਿਆ ਕਰਾਂਤੀ ਮੁਹਿੰਮ ਤਹਿਤ ਹਲਕਾ ਮਾਨਸਾ ਦੇ ਸਰਕਾਰੀ ਸਕੂਲਾਂ ‘ਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ*

0
96

ਮਾਨਸਾ, 20 ਮਈ (ਸਾਰਾ ਯਹਾਂ/ਮੁੱਖ ਸੰਪਾਦਕ): ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਦੁਆਰਾ ਪਿੰਡ ਸਮਾਓਂ, ਖੀਵਾ ਖੁਰਦ ਅਤੇ ਹੀਰੋ ਕਲਾਂ ਦੇ ਸਕੂਲਾਂ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ|

            ਇਸ ਮੌਕੇ ਬੋਲਦਿਆਂ ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਸਰਕਾਰ ਵਚਨਬੱਧ ਹੈ। ਸਰਕਾਰੀ ਸਕੂਲਾਂ ਵਿੱਚ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਸਕੂਲਾਂ ਨੂੰ ਪਹਿਲ ਦੇ ਅਧਾਰ ‘ਤੇ ਗ੍ਰਾਂਟਾ ਜਾਰੀ ਕੀਤੀਆਂ ਜਾ ਰਹੀਆਂ ਹਨ।

            ਵਿਧਾਇਕ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਮਾਓਂ ਵਿਖੇ 03 ਲੱਖ 76 ਹਜ਼ਾਰ ਰੁਪਏ, ਸਰਕਾਰੀ ਹਾਈ ਸਕੂਲ ਸਮਾਓਂ ਵਿਖੇ 10,11,250 ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਖੀਵਾ ਖੁਰਦ ਵਿਖੇ 03 ਲੱਖ 40 ਹਜ਼ਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੀਰੋ ਕਲਾਂ ਵਿਖੇ 11 ਲੱਖ 70 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਏ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

            ਇਸ ਮੌਕੇ ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਮਾਰਕੀਟ ਕਮੇਟੀ ਭੀਖੀ ਦੇ ਚੇਅਰਮੈਨ ਵਰਿੰਦਰ ਸੋਨੀ, ਰਾਜਿੰਦਰ ਜਾਫਰੀ, ਸਰਕਾਰੀ ਹਾਈ ਸਕੂਲ ਸਮਾਓਂ ਦੇ ਮੁਖੀ ਹਰਜਿੰਦਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁਖੀ ਮਨਦੀਪ ਕੌਰ, ਸਰਪੰਚ ਡਾ. ਜਤਿੰਦਰ ਸਿੰਘ, ਐੱਸ ਐੱਮ ਸੀ ਚੇਅਰਪਰਸਨ ਸਿਮਰਜੀਤ ਕੌਰ, ਐੱਸ ਐੱਮ ਸੀ ਚੇਅਰਮੈਨ ਕਾਲਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਖੀਵਾ ਖੁਰਦ ਦੇ ਮੁਖੀ ਕੇਵਲ ਸਿੰਘ, ਸਰਪੰਚ ਵੀਰਪਾਲ ਕੌਰ, ਜਗਜੀਤ ਸਿੰਘ, ਐੱਸ ਐੱਮ ਸੀ ਚੇਅਰਮੈਨ ਬੇਅੰਤ ਸਿੰਘ, ਰਾਜ ਸਿੰਘ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੀਰੋ ਕਲਾਂ ਦੇ ਮੁਖੀ ਸਤੀਸ਼ ਕੁਮਾਰ, ਚੇਅਰਮੈਨ ਅਵਤਾਰ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਸੋਨੀ, ਬੀ.ਡੀ.ਪੀ.ਓ ਭੀਖੀ ਭੁਪਿੰਦਰ ਸਿੰਘ, ਮੁਨੀਸ਼ ਕੁਮਾਰ ਹੈੱਡ ਮਾਸਟਰ, ਵਿਜੈ ਕੁਮਾਰ, ਅਮਨਦੀਪ ਸਿੰਘ ਭਾਈ ਦੇਸਾ, ਜਗਤਾਰ ਸਿੰਘ ਔਲਖ ਆਦਿ ਹਾਜ਼ਰ ਸਨ |

NO COMMENTS