ਵਿਰਾਸਤ-ਏ-ਖਾਲਸਾ ਬਣਿਆ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ, ‘ਏਸ਼ੀਆ ਬੁੱਕ ਆਫ ਰਿਕਾਰਡਜ਼ ‘ਚ ਨਾਮ ਹੋਇਆ ਦਰਜ*

0
16

ਸ੍ਰੀ ਆਨੰਦਪੁਰ ਸਾਹਿਬ(ਸਾਰਾ ਯਹਾ,(ਬਲਜੀਤ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਦੁਨੀਆ ਦਾ ਵਿਲੱਖਣ ਅਜਾਇਬ ਘਰ ‘ਵਿਰਾਸਤ-ਏ-ਖ਼ਾਲਸਾ’ ਹੁਣ ਭਾਰਤ ਤੋਂ ਬਾਅਦ ਏਸ਼ੀਆ ‘ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਅਜਾਇਬ ਘਰ ਬਣ ਗਿਆ ਹੈ। ਇਸ ਦਾ ਨਾਂ ‘ਏਸ਼ੀਆ ਬੁੱਕ ਆਫ ਰਿਕਾਰਡਜ਼’ ‘ਚ ਦਰਜ ਹੋ ਗਿਆ ਹੈ। ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਚੰਨੀ ਨੇ ਦੱਸਿਆ ਕਿ ਏਸ਼ੀਆ ਬੁੱਕ ਆਫ ਰਿਕਰਾਡਜ਼ ਵੱਲੋਂ ਇਸ ਦੀ ਪੁਸ਼ਟੀ ਕਰ ਦਿੱਤੀ ਗਈ ਹੈ ਕਿ ਸਮੁੱਚੇ ਏਸ਼ੀਆ ਵਿੱਚ ਵਿਰਾਸਤ-ਏ-ਖ਼ਾਲਸਾ ਹੁਣ ਤਕ ਦਾ ਇਕਲੌਤਾ ਅਜਾਇਬ ਘਰ ਹੈ ਜਿੱਥੇ ਇੱਕ ਦਿਨ ਵਿੱਚ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ। ਵਿਰਾਸਤ-ਏ-ਖਾਲਸਾ ਵਿਖੇ 20 ਮਾਰਚ 2019 ਨੂੰ 20569 ਸੈਲਾਨੀਆਂ ਨੇ ਦਰਸ਼ਨ ਕੀਤੇ ਸਨ।

ਇਹ ਵਿਰਾਸਤ-ਏ-ਖ਼ਾਲਸਾ ਵੱਲੋਂ ਬਣਾਇਆ ਗਿਆ ਤੀਸਰਾ ਰਿਕਾਰਡ ਹੈ। ਇਸ ਤੋਂ ਪਹਿਲਾਂ ਫਰਵਰੀ 2019 ਵਿੱਚ ਲਿਮਕਾ ਬੁੱਕਾ ਆਫ ਰਿਕਾਰਡਜ਼ ਤੇ ਫਿਰ ਇੰਡੀਆ ਬੁੱਕ ਆਫ ਰਿਕਾਰਡਜ਼ ਵੱਲੋਂ ਵਿਰਾਸਤ-ਏ-ਖਾਲਸਾ ਨੂੰ ਭਾਰਤ ‘ਚੋ ਸਭ ਤੋਂ ਵੱਧ ਵੇਖੇ ਜਾਣ ਵਾਲੇ ਅਜਾਇਬ ਘਰ ਹੋਣ ਦੀ ਪੁਸ਼ਟੀ ਕੀਤੀ ਸੀ।

ਕੈਬਨਿਟ ਮੰਤਰੀ ਸ੍ਰੀ ਚੰਨੀ ਨੇ ਕਿਹਾ ਕਿ ਹੁਣ ਅਗਲਾ ਟੀਚਾ ਵਿਰਾਸਤ-ਏ-ਖਾਲਸਾ ਨੂੰ ਦੁਨੀਆਂ ਭਰ ‘ਚੋ ਨੰਬਰ ਇੱਕ ਦਾ ਅਜਾਇਬ ਘਰ ਬਨਾਉਣਾ ਹੈ ਤੇ ਇਸ ਵਾਸਤੇ ਕੋਸ਼ਿਸ਼ ਹੋਵੇਗੀ ਕਿ ਜਲਦੀ ਤੋਂ ਜਲਦੀ ‘ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼’ ਵਿੱਚ ਇਸਦਾ ਨਾਮ ਦਰਜ ਕਰਵਾਇਆ ਜਾ ਸਕੇ।

LEAVE A REPLY

Please enter your comment!
Please enter your name here