ਵਿਸ਼ਵ ਮਲੇਰੀਆ ਦਿਵਸ ਮੌਕੇ ਜਿ਼ਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ

0
9

ਮਾਨਸਾ, 25 ਅਪ੍ਰੈਲ (ਸਾਰਾ ਯਹਾ,(ਬਲਜੀਤ ਸ਼ਰਮਾ) : ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਦੀਆਂ ਹਦਾਇਤਾਂ ਤੇ ਜਿ਼ਲ੍ਹਾ ਨੋਡਲ ਅਫ਼ਸਰ ਸ. ਸੰਤੋਸ਼ ਭਾਰਤੀ ਦੀ ਯੋਗ ਅਗਵਾਈ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮੌਕੇ ਜਿ਼ਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਜਿ਼ਲ੍ਹਾ ਪ੍ਰੀਸ਼ਦ ਹਾਲ ਮਾਨਸਾ ਵਿਖੇ ਕੀਤਾ ਗਿਆ। ਸੈਮੀਨਾਰ ਵਿਚ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ।
ਇਸ ਮੌਕੇ ਬੋਲਦਿਆਂ ਸਹਾਇਕ ਮਲੇਰੀਆ ਅਫ਼ਸਰ ਸ੍ਰੀ ਦਰਸ਼ਨ ਸਿੰਘ ਭੰਮੇ ਨੇ ਮਲੇਰੀਆ ਬੁਖਾਰ ਦੇ ਲੱਛਣ, ਬਚਾਅ ਦੇ ਤਰੀਕਿਆਂ ਸਬੰਧੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਮਾਦਾ ਐਨਾਫਲੀਜਾ ਮੱਛਰ ਦੇ ਕੱਟਣ ਨਾਲ ਇਹ ਬੁਖਾਰ ਫੈਲਦਾ ਹੈ। ਇਹ ਮੱਛਰ ਖੜ੍ਹੇ ਸਾਫ ਪਾਣੀ ਵਿਚ ਪੈਦਾ ਹੁੰਦੇ ਹਨ ਅਤੇ ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦਾ ਹੈ।ਉਨ੍ਹਾਂ ਦੱਸਿਆ ਕਿ ਇਹ ਮੱਛਰ ਖੜ੍ਹੇ ਪਾਣੀ ਵਿਚ ਪੈਦਾ ਹੁੰਦੇ ਹਨ ਅਤੇ ਇਹ ਰਾਤ ਅਤੇ ਸਵੇਰ ਵੇਲੇ ਕੱਟਦਾ ਹੈ। ਮਲੇਰੀਆ ਬੁਖਾਰ ਦੇ ਲੱਛਣਾਂ ਵਿਚ ਠੰਡ ਅਤੇ ਕਾਂਬੇ ਨਾਲ ਬੁਖਾਰ, ਸਿਰ ਦਰਦ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਅਤੇ ਕਮਜ਼ੋਰੀ ਆਉਣਾ ਸਰੀਰ ਨੂੰ ਪਸੀਨਾਂ ਆਉਣਾ ਆਦਿ ਸ਼ਾਮਿਲ ਹਨ।
ਸ. ਸੰਤੋਸ਼ ਭਾਰਤੀ ਨੇ ਮਲੇਰੀਆ ਬੁਖਾਰ ਤੋਂ ਬਚਾਅ ਦੇ ਤਰੀਕੇ ਦੱਸਦੇ ਹੋਏ ਆਖਿਆ ਕਿ ਸਾਨੂੰ ਕਿਤੇ ਵੀ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਕਿਉ਼ਕਿ ਇਹ ਮੱਛਰ ਖੜ੍ਹੇ ਪਾਣੀ ਵਿਚੋਂ ਹੀ ਪੈਦਾ ਹੁੰਦਾ ਹੈ।ਸਾਨੂੰ ਅਜਿਹੇ ਕੱਪੜੇ ਪਹਿਨਣੇ ਚਾਹੀਦੇ ਹਨ ਜਿੰਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਰਹੇ ਅਤੇ ਮੱਛਰ ਨਾ ਕੱਟ ਸਕੇ। 
ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਭੇਜੇ ਨੁਮਾਇੰਦੇ ਸ. ਰਮੇਸ਼ ਬੱਸੀ ਸੁਪਰਡੰਟ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਪ੍ਰਸ਼ਾਸ਼ਨ ਮੱਛਰਾਂ ਦੇ ਖਾਤਮੇ ਲਈ ਪੂਰੀ ਤਰਾਂ ਗੰਭੀਰ ਹੈ, ਇਸ ਲਈ ਸਮੂਹ ਨਗਰ ਕੌਂਸਲਾਂ ਵੱਲੋਂ ਹੁਣ ਤੋਂ ਲੋੜੀਂਦੀਆਂ ਕਾਰਵਾਈਆਂ ਜਿਵੇਂ ਕਿ ਫੋਗਿੰਗ ਆਦਿ ਆਰੰਭ ਕੀਤੀਆਂ ਜਾਣ। ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਅਤੇ ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਵੱਲੋਂ ਹਾਜਰ ਸਕੂਲ ਮੁਖੀਆਂ ਅਤੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਸਕੂਲ ਪ੍ਰਾਰਥਨਾਵਾਂ ਵਿਚ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਐਨ.ਜੀ.ਓਜ਼ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। 
ਇਸ ਮੌਕੇ ਏ.ਈ. ਸ੍ਰੀ ਅਸ਼ੋਕ ਕੁਾਮਰ ਗੁਪਤਾ, ਡਾ. ਤੁਸ਼ਾਰਪ੍ਰੀਤ ਸ਼ਰਮਾ, ਪ੍ਰਿੰਸੀਪਲ ਓਮ ਪ੍ਰਕਾਸ਼ ਮਿੱਢਾ, ਸ੍ਰੀ ਕੁਲਦੀਪ ਚੌਹਾਨ, ਈ.ਓ. ਸ੍ਰੀ ਗੁਰਦਾਸ ਸਿੰਘ, ਜਿ਼ਲ੍ਹਾ ਯੂਥ ਵੇਲਫੇਅਰ ਐਸੋਸੀਏਸ਼ਨ ਮਾਨਸਾ ਤੋਂ ਜਸਵੀਰ ਸਿੰਘ ਬੱਲੀ ਅਤੇ ਵੀਰਪਾਲ ਕੌਰ ਨਹਿਰੂ ਯੁਵਾ ਕੇਂਦਰ, ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਸੰਜੀਵ ਕੁਮਾਰ, ਸ੍ਰੀ ਜਗਸੀਰ ਸਿੰਘ, ਸ੍ਰੀ ਕ੍ਰਿਸ਼ਨ ਕੁਮਾਰ ਅਤੇ ਗੁਰਪਿਆਰ ਸਿੰਘ ਮੌਜੂਦ ਸਨ।

LEAVE A REPLY

Please enter your comment!
Please enter your name here