*ਵਿਸ਼ਵ ਸਟ੍ਰੋਕ ਦਿਵਸ ਮੌਕੇ ਜੱਚਾ-ਬੱਚਾ ਹਸਪਤਾਲ ਮਾਨਸਾ ਵਿੱਚ ਜਾਗਰੂਕਤਾ ਕੈਂਪ*

0
21

ਮਾਨਸਾ, 29 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)
   ਸਿਵਲ ਸਰਜਨ ਡਾ. ਹਰਿੰਦਰ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ ‘ਤੇ ਡਾ.ਕੰਵਲਪ੍ਰੀਤ ਕੌਰ ਬਰਾੜ ਕਾਰਜਕਾਰੀ ਸਿਵਲ ਸਰਜਨ ਅਤੇ ਡਾ. ਜਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿੱਚ ਵਿਸ਼ਵ ਸਟਰੋਕ ਦਿਵਸ ਮੌਕੇ ਇਕ ਜਾਗਰੂਕਤਾ ਕੈਂਪ ਜੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਲਗਾਇਆ ਗਿਆ।
ਇਸ ਮੌਕੇ ਡਾ. ਪਰਵਿਸ਼ ਜਿੰਦਲ ਬੱਚਿਆਂ ਦੇ ਮਾਹਰ ਵੱਲੋਂ ਜਨ ਸਮੂਹ ਨੂੰ ਸੰਦੇਸ਼ ਵਿੱਚ ਕਿਹਾ ਕਿ ਜੀਵਨ ਸ਼ੈਲੀ ਵਿੱਚ ਸੁਧਾਰ ਲਿਆ ਕਿ ਹੀ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ । ਉਨ੍ਹਾਂ ਦੱਸਿਆ ਕਿ ਸਟ੍ਰੋਕ ਇੱਕ ਖਤਰਨਾਕ ਤੇ ਲਾਚਾਰਤਾ ਵਾਲੀ ਬਿਮਾਰੀ ਹੈ ਅਤੇ ਵਿਸ਼ਵ ਪੱਧਰ ’ਤੇ ਹਰ 4 ਵਿਅਕਤੀਆਂ ਵਿਚੋਂ 01 ਵਿਅਕਤੀ ਇਸ ਰੋਗ ਦਾ ਸ਼ਿਕਾਰ ਹੋ ਰਿਹਾ ਹੈ।
ਮੈਡੀਕਲ ਮਾਹਰਾਂ ਮੁਤਾਬਕ ਚਿਹਰੇ ਵਿੱਚ ਇੱਕ ਦਮ ਟੇਢਾਪਣ ਆਉਣਾ, ਬਾਂਹ ਜਾਂ ਲੱਤਾਂ ਦੀ ਕਮਜ਼ੋਰੀ ਅਤੇ ਬੋਲਣ ਜਾਂ ਬੋਲੀ ਸਮਝਣ ਵਿੱਚ ਤਕਲੀਫ ਆਉਣਾ ਇਸ ਦੇ ਮੁੱਖ ਲੱਛਣ ਮੰਨੇ ਜਾਂਦੇ ਹਨ। ਸਟ੍ਰੋਕ ਇੱਕ ਮੈਡੀਕਲ ਐਮਰਜੈਂਸੀ ਹੈ ਅਤੇ ਲੱਛਣ ਪਤਾ ਲੱਗਣ ਤੋਂ ਸਾਢੇ ਚਾਰ ਘੰਟੇ ਵਿਚਕਾਰ ਇਸ ਦਾ ਇਲਾਜ਼ ਕੀਤਾ ਜਾ ਸਕਦਾ ਹੈ, ਇਸ ਸਮੇਂ (ਪਹਿਲੇ ਸਾਢੇ ਚਾਰ ਘੰਟੇ) ਨੂੰ ਗੋਲਡਨ ਪੀਰੀਅਡ ਜਾਂ ਵਿੰਡੋ ਪੀਰੀਅਡ ਕਿਹਾ ਜਾਂਦਾ ਹੈ।
      ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ ਨੇ ਸਪੱਸ਼ਟ ਕੀਤਾ ਕਿ ਅੱਜ ਕੱਲ ਨਵੀਂ ਪੀੜੀ ਵਿੱਚ ਵੀ ਸਟ੍ਰੋਕ ਦੀ ਸਮੱਸਿਆ ਸਾਹਮਣੇ ਆ ਰਹੀ ਹੈ। ਉਨ੍ਹਾਂ ਸਟ੍ਰੋਕ ਤੋਂ ਬਚਣ ਲਈ ਕੁਝ ਪਰਹੇਜ਼ ਕਰਨ ਦੀ ਸਲਾਹ ਦਿੱਤੀ ਜਿਸ ਵਿੱਚ ਰੋਜ਼ਾਨਾ ਕਸਰਤ ਕਰਨਾ, ਬਲੱਡ ਪ੍ਰੈਸ਼ਰ ਤੇ ਬਲੱਡ ਸ਼ੂਗਰ ’ਤੇ ਨਿਯੰਤਰਨ  ਕਰਨਾ, ਸਿਗਰਟਨੋਸ਼ੀ ਤੋਂ ਪਰਹੇਜ਼, ਰਿਸ਼ਟ-ਪੁਸ਼ਟ ਖੁਰਾਕ ਲੈਣਾ ਅਤੇ ਤਣਾਅ ਰਹਿਤ ਜੀਵਨ ਬਤੀਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜੀਵਨ ਸ਼ੈਲੀ ਵਿੱਚ ਸੁਧਾਰ ਲਿਆ ਕੇ ਇਸ ਗੰਭੀਰ ਰੋਗ ਤੋਂ ਬਚਿਆ ਜਾ ਸਕਦਾ ਹੈ।
          ਇਸ ਮੌਕੇ ਦਰਸ਼ਨ ਸਿੰਘ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਗੁਰਵਿੰਦਰ ਕੌਰ ਨਰਸਿੰਗ ਸਟਾਫ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here