ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇਆਂ ਨਾਲ ਕੀਤੀ ਮੀਟਿੰਗ

0
18

ਮਾਨਸਾ, 16 ਦਸੰਬਰ(ਸਾਰਾ ਯਹਾ,ਬਲਜੀਤ ਸ਼ਰਮਾ) ਭਾਰਤ ਚੋਣ ਕਮਿਸ਼ਨ ਵੱਲੋੋਂ ਯੋਗਤਾ ਮਿਤੀ 01.01.2020 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਪ੍ਰੋਗਰਾਮ ਤੋਂ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਅਪਨੀਤ ਰਿਆਤ ਦੇ ਨਿਰਦੇਸ਼ਾਂ ਤੇ ਅੱਜ ਤਹਿਸੀਲਦਾਰ ਚੋਣਾਂ ਸ੍ਰੀ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ, ਬਹੁਜਨ ਸਮਾਜ ਪਾਰਟੀ, ਕਮਿਊਨਿਸਟ ਪਾਰਟੀ ਮਾਰਕਸਵਾਦੀ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਭਾਗ ਲਿਆ । ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਤਹਿਸੀਲਦਾਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 01.01.2020 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਅੱਜ ਕਰ ਦਿੱਤੀ ਗਈ ਹੈ । ਪ੍ਰਕਾਸ਼ਿਤ ਕੀਤੀ ਵੋਟਰ ਸੂਚੀ ਅਨੁਸਾਰ ਵਿਧਾਨ ਸਭਾ ਚੋਣ ਹਲਕਾ 96-ਮਾਨਸਾ ਵਿੱਚ 212756, ਚੋਣ ਹਲਕਾ 97-ਸਰਦੂਲਗੜ੍ਹ ਵਿੱਚ 178548 ਅਤੇ ਚੋਣ ਹਲਕਾ 98-ਬੁਢਲਾਡਾ (ਅ.ਜ) ਵਿੱਚ 189771 ਵੋਟਰ ਦਰਜ ਹਨ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੁੱਲ 581075 ਵੋਟਰ ਦਰਜ ਹਨ। ਉਹਨਾਂ ਵੱਲੋਂ ਅੱਗੇ ਜਾਣਕਾਰੀ ਦਿੱਤੀ ਗਈ ਕਿ ਜਿਹੜੇ ਵਿਅਕਤੀ ਦੀ ਜਨਮ ਮਿਤੀ 01.01.2002 ਜਾਂ ਇਸ ਤੋਂ ਪਹਿਲਾਂ ਦੀ ਹੈ ਤੇ ਉਸਦੀ ਵੋਟ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ ਤਾਂ ਫਾਰਮ ਨੰ: 6, ਐਨ.ਆਰ.ਆਈ ਹੋਣ ਦੀ ਸੂਰਤ ਵਿੱਚ ਫਾਰਮ 6-ਏ, ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰ: 7 ਅਤੇ ਦਰਜ ਇੰਦਰਾਜ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ: 8 ਮਿਤੀ 15.01.2019 ਤੱਕ ਸਬੰਧਤ ਬੂਥ ਲੈਵਲ ਅਫਸਰ, ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫ਼ਤਰ ਜਾਂ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਭਰਿਆ ਜਾ ਸਕਦਾ ਹੈ ।
ਉਨ੍ਹਾਂ ਦੱਸਿਆ ਕਿ ਦਾਅਵਾ, ਇਤਰਾਜ NVS ਪੋਰਟਲ ਜਾਂ ਵੋਟਰ ਹੈਲਪਲਾਈਨ ਰਾਹੀਂ ਆਨਲਾਈਨ ਵੀ ਦਿੱਤਾ ਜਾ ਸਕਦਾ ਹੈ। ਚੋਣ ਤਹਿਸੀਲਦਾਰ ਨੇ ਕਿਹਾ ਕਿ ਇਸ ਜ਼ਿਲ੍ਹੇ ਵਿੱਚ ਨੌਜਵਾਨ ਵਿਅਕਤੀਆਂ ਦੀ ਵੋਟਰ ਰਜਿਸਟਰੇਸ਼ਨ ਬਹੁਤ ਘੱਟ ਹੈ । ਇਸ ਲਈ ਆਪਣੇ ਵਰਕਰਾਂ ਰਾਹੀਂ ਵੱਧ ਤੋਂ ਵੱਧ ਨੌਜਵਾਨ ਵਿਅਕਤੀਆ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਮੌਕੇ ਰਾਜਨੀਤਿਕ ਪਾਰਟੀਆਂ ਨੂੰ ਯੋਗਤਾ ਮਿਤੀ 01.01.2020 ਦੇ ਆਧਾਰ ਤੇ ਮੁੱਢਲੀ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਗੈਰ ਫੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ ਵੀ ਸਪਲਾਈ ਕੀਤੀ ਗਈ । ਅਖੀਰ ਵਿੱਚ ਸਮੂਹ ਪਾਰਟੀਆਂ ਨੂੰ ਆਪਣੇ-ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਅਪੀਲ ਕੀਤੀ ਗਈ।

LEAVE A REPLY

Please enter your comment!
Please enter your name here