*ਵੋਟ ਦੇ ਅਧਿਕਾਰ ਬਾਰੇ ਜਾਗਰੂਕਤਾ ਬਹੁਤ ਲਾਜ਼ਮੀ-ਐੱਸ.ਡੀ.ਐੱਮ. ਗਗਨਦੀਪ ਸਿੰਘ*

0
17

ਬੁਢਲਾਡਾ/ਮਾਨਸਾ, 25 ਜਨਵਰੀ  (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ‘ਤੇ 16ਵਾਂ ਕੌਮੀ ਵੋਟਰ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬੁਢਲਾਡਾ ਵਿਖੇ ਮਨਾਇਆ ਗਿਆ।
ਇਸ ਮੌਕੇ ਐੱਸ.ਡੀ.ਐੱਮ. ਬੁਢਲਾਡਾ ਸ. ਗਗਨਦੀਪ ਸਿੰਘ ਨੇ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਦਾ ਅਧਿਕਾਰ ਅਤੇ ਵੋਟ ਪਾਉਣ ਦੀ ਮਹੱਤਤਾ ਬਾਰੇ ਹਰੇਕ ਨਾਗਰਿਕ ਦਾ ਜਾਗਰੂਕ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਵੋਟ ਅਹਿਮ ਹੁੰਦੀ ਹੈ ਤੇ ਭਾਰਤ ਵਰਗੇ ਲੋਕਤੰਤਰਿਕ ਦੇਸ਼ ਵਿਚ ਹਰ ਸ਼੍ਰੇਣੀ ਦੇ ਹਰਕੇ ਨਾਗਰਿਕ ਦੀ ਵੋਟ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਹਮੇਸ਼ਾ ਸੋਚ ਸਮਝ ਕੇ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਹੋਰ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੀ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਵੋਟ ਪਾਉਣਾ ਸਾਡਾ ਅਧਿਕਾਰ ਹੀ ਨਈ ਬਲਕਿ ਸਾਡੀ ਨੈਤਿਕ ਜਿੰਮੇਵਾਰੀ ਵੀ ਹੈ।
ਉਨ੍ਹਾਂ ਕਿਹਾ ਕਿ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੁਵਕ ਆਪਣੀ ਵੋਟ ਜ਼ਰੂਰ ਬਣਵਾਉਣ। ਵੋਟ ਬਣਵਾਉਣ ਲਈ ਆਪਣਾ ਫਾਰਮ ਆਨਲਾਈਨ voters.eci.gov.in ਜਾਂ ਵੋਟ ਹੈਲਪਲਾਈਨ ਮੋਬਾਇਲ ਐਪ ‘ਤੇ ਭਰਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਬੰਧਤ ਬੀ.ਐੱਲ.ਓਜ਼ ਜਾਂ ਚੋਣ ਦਫ਼ਤਰ ਵਿਖੇ ਵੀ ਨਵੀਂ ਵੋਟ ਲਈ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਇਸ ਮੌਕੇ ਸਵੀਪ ਗਤੀਵਿਧੀ ਤਹਿਤ ਸਲੋਗਨ ਅਤੇ ਕਲਚਰ ਮੁਕਾਬਲੇ ਕਰਵਾਏ ਗਏ। ਨਵੇਂ ਵੋਟਰਾਂ ਅਤੇ ਚੋਣ ਪ੍ਰਕਿਰਿਆ ਦੌਰਾਨ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਮੂਹ ਹਾਜ਼ਰੀਨ ਨੇ ਵੋਟ ਪ੍ਰਣ ਲਿਆ।

LEAVE A REPLY

Please enter your comment!
Please enter your name here