ਵੱਖ ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਚ ਕਿਸਾਨਾਂ ਤੇ ਦੋਧੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਸਾੜੀ

0
11

ਬੁਢਲਾਡਾ 4 ਨਵੰਬਰ(ਅਮਨ ਮਹਿਤਾ): ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰ ਮੁਕਤ ਵਪਾਰ ਸਮਝੌਤੇ ਤੇ ਦਸਤਖ਼ਤ ਕੀਤੇ ਜਾਣ ਖਿਲਾਫ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਦੇਸ਼ ਦੀ ਕਿਸਾਨੀ ਅਤੇ ਦੁੱਧ ਉਤਪਾਦਕਾਂ ਲਈ ਬੇਹਦ ਘਾਤਕ ਸਮਝੌਤੇ ਦੇ ਰੋਸ ਵਜੋਂ ਸ਼ਹਿਰ ਵਿੱਚ ਪ੍ਰਦਰਸ਼ਨ ਕਰਨ ਤੋਂ ਬਾਅਦ ਅਨਾਜ ਮੰਡੀ ਵਿਖੇ ਆਲ ਇੰਡੀਆ ਕਿਸਾਨ ਸਭਾ ਦੇ ਸੂਬਾਈ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ,ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਕ੍ਰਿਸ਼ਨ ਚੌਹਾਨ ਦੀ ਅਗਵਾਈ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜੀ ਗਈ। ਇਸ ਮੌਕੇ ਕੇਂਦਰ ਸਰਕਾਰ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੂੰ ਦੇਸ਼ ਪੱਧਰ ਤੇ ਗਠਿਤ ਕੁੱਲ ਹਿੰਦ ਕਿਸਾਨ ਤਾਲਮੇਲ ਕਮੇਟੀ ਵਿੱਚ ਸ਼ਾਮਲ ਕਿਸਾਨ ਜਥੇਬੰਦੀ ਦੇ ਆਗੂਆਂ ਮਾਸਟਰ ਗੁਰਬਚਨ ਸਿੰਘ ਮੰਦਰਾਂ, ਬੀਕੇਯੂ ਡਕੌਂਦਾ ਦੇ ਆਗੂ ਤਾਰਾ ਚੰਦ ਬਰੇਟਾ, ਜਮੂਹਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਅਮਰੀਕ ਫਫੜੇ, ਬੀ ਕੇ ਯੂ ਕ੍ਰਾਂਤੀਕਾਰੀ ਦੇ ਗੁਰਦੀਪ ਸਿੰਘ ਸਾਬਕਾ ਸਰਪੰਚ ਮੱਲ ਸਿੰਘ ਵਾਲਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਬੋੜਾਵਾਲ ਅਤੇ ਦੋਧੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਮੱਲ ਸਿੰਘ ਵਾਲਾ ਨੇ ਕਿਹਾ ਕਿ ਇਸ ਸਮਝੌਤੇ ਸਬੰਧੀ ਅੱਜ ਥਾਈਲੈਂਡ ਵਿਖੇ 16 ਦੇਸ਼ਾਂ ਦੀ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਭਾਰਤ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਿਲ ਹੋਏ ਹਨ। ਇਸ ਮੀਟਿੰਗ ਵਿੱਚ ਕਰ ਮੁਕਤ ਵਪਾਰ ਸਮਝੌਤਾ ਲਾਗੂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਇਸ ਸਮਝੌਤੇ ਨਾਲ ਕਿਸਾਨ ਅਤੇ ਦੁੱਧ ਉਤਪਾਦਕਾਂ ਅਤੇ ਇਨ੍ਹਾਂ ਕਾਰੋਬਾਰਾਂ ਨਾਲ ਜੁੜੇ ਕਰੋੜਾਂ ਲੋਕਾਂ ਲਈ ਘਾਤਕ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸਾਡੇ ਦੇਸ਼ ਦੀ ਆਰਥਿਕਤਾ ਤੇ ਵੱਡੀ ਸੱਟ ਵੱਜੇਗੀ ਅਤੇ ਕਿਸਾਨੀ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗੀ। ਕਿਉਂਕਿ ਇਸ ਸਮਝੌਤੇ ਵਿੱਚ ਭਾਰਤ ਤੋਂ ਆਰਥਿਕ ਪੱਖੋਂ ਕਾਫੀ ਮਜ਼ਬੂਤ ਦੇਸ਼ ਜਿਵੇਂ ਚੀਨ, ਆਸਟ੍ਰੇਲੀਆ, ਨਿਊਜ਼ੀਲੈਂਡ, ਜਾਪਾਨ ਆਦਿ ਵੀ ਸ਼ਾਮਿਲ ਹਨ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਮਝੋਤੇ ਵਿਚੋਂ ਭਾਰਤ ਨੂੰ ਬਾਹਰ ਹੋ ਜਾਣਾ ਚਾਹੀਦਾ ਹੈ। ਇਸ ਇਕੱਠ ਨੂੰ ਹੋਰਨਾਂ ਤੋਂ ਇਲਾਵਾ ਭੁਪਿੰਦਰ ਗੁਰਨੇ ਸੀਤਾਂ ਰਾਮ ਗੋਬਿੰਦਪੁਰਾ, ਹੈੱਡਮਾਸਟਰ ਹਰਭਜਨ ਸਿੰਘ ਮੌੜ, ਮਾਸਟਰ ਦਰਸ਼ਨ ਸਿੰਘ ਟਾਹਲੀਆਂ, ਸੱਤਪਾਲ ਸਿੰਘ ਬਰ੍ਹੇ, ਮੱਖਣ ਡਸਕਾ, ਰਾਮ ਸਿੰਘ ਸ਼ਰਮਾ, ਬਲਜੀਤ ਸਿੰਘ, ਜਰਨੈਲ ਸਿੰਘ ਕਿਸ਼ਨਗੜ੍ਹ, ਮਲਕੀਤ ਮੰਦਰਾਂ, ਹਰੀ ਸਿੰਘ ਆਦਿ ਸ਼ਾਮਿਲ ਸਨ।

LEAVE A REPLY

Please enter your comment!
Please enter your name here