ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ‘ਸ਼ਨੀਵਾਰ ਸ਼੍ਰਮਦਾਨ ਮਿਸ਼ਨ’ ਦੀ ਕੀਤੀ ਸ਼ੁਰੂਆਤ

0
27

ਮਾਨਸਾ, 23 ਮਾਰਚ (ਸਾਰਾ ਯਹਾ,(ਬਲਜੀਤ ਸ਼ਰਮਾ) : ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੀ ਸ਼ਹਾਦਤ ਨੂੰ ਸ਼ਮਰਪਿਤ ਸ਼ਨੀਵਾਰ ਸ਼੍ਰਮਦਾਨ ਮਿਸ਼ਨ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕੀਤੀ ਗਈ।
    ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਅੱਜ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ ਦੁਆਰਾ ਦੇਸ਼ ਲਈ ਕੀਤੇ ਬਲਿਦਾਨ ਨੂੰ ਯਾਦ ਕਰਦੇ ਹੋਏ ਸ੍ਰਮਦਾਨ ਕਰ, ਸ਼ਹਿਰ ਦੀ ਸ਼ੁੱਧਤਾ ਤੇ ਸਫ਼ਾਈ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਸਹੁੰ ਚੁੱਕੀ।


    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਦੇਸ਼ ਲਈ ਕੀਤਾ ਗਿਆ ਬਲਿਦਾਨ  ਮਹਾਨ ਹੈ। ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇਕ ਸੱਚੀ ਸ਼ਰਧਾਂਜਲੀ ਦੇ ਰੂਪ ਵਿਚ ਜ਼ਿਲ੍ਹੇ ਦੀ ਸਫ਼ਾਈ ਦਾ ਬੀੜਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੁੱਕਿਆ ਗਿਆ ਹੈ ਜੋ ਕਿ ਅਗਲੇ 6 ਹਫ਼ਤਿਆਂ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਬੇਝਿਜਕ ਇਸ ਮਿਸ਼ਨ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਹਰ ਨਾਗਰਿਕ ਨੂੰ ਕੂੜਾ ਖੁੱਲੇਆਮ ਸੁੱਟਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਅਜਿਹਾ ਹੋਵੇਗਾ ਤਾਂ ਸਫ਼ਾਈ ਕਰਨ ਦੀ ਲੋੜ ਵੀ ਘੱਟ ਪਵੇਗੀ। ਉਨ੍ਹਾਂ ਲੋਕਾਂ ਨੂੰ ਇਸ ਮਿਸ਼ਨ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ।
    ਅੱਜ ਤੜਕਸਾਰ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਨੇ ਸਰਕਾਰੀ ਕਰਮਚਾਰੀਆਂ ਨਾਲ ਮਿਲ ਕੇ ਜ਼ਿਲ੍ਹਾ ਕਚਿਹਰੀਆਂ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਵਿਚ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਖ਼ੁਦ ਉਚੇਚੇ ਤੌਰ ਤੇ ਸ਼ਾਮਲ ਹੋਏ। ਵੱਖ-ਵੱਖ ਅਧਿਕਾਰੀਆਂ ਨੂੰ ਸਫ਼ਾਈ ਲਈ ਸ਼ਹਿਰ ਦੇ ਇਲਾਕਿਆਂ ਦੀ ਵੰਡ ਕੀਤੀ ਗਈ, ਜਿਸ ਤਹਿਤ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ ਮਾਨਸਾ ਸ. ਅਭੀਜੀਤ ਕਪਲਿਸ਼, ਐਸ.ਡੀ.ਐਮ ਸਰਦੂਲਗੜ੍ਹ ਸ. ਲਤੀਫ਼ ਅਹਿਮਦ, ਐਸ.ਡੀ.ਐਮ ਬੁਢਲਾਡਾ ਸ. ਆਦਿੱਤਯ ਢਚਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਦਿਨੇਸ਼ ਵਸ਼ਿਸ਼ਟ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਖੁਦ ਸ਼ਹਿਰ ਦੀ ਸਫ਼ਾਈ ਵਿਚ ਆਪਣਾ ਯੋਗਦਾਨ ਪਾਇਆ। ਕੂੜਾ ਇਕੱਠਾ ਕਰਨ ਲਈ ਬੈਗ, ਝਾੜੂ, ਰੇਹੜੀਆਂ, ਟਰਾਲੀਆਂ ਅਤੇ ਹੋਰ ਲੋੜੀਂਦਾ ਸਮਾਨ ਮਿਊਂਸਪਲ ਕਾਊਂਸਲ ਵੱਲੋਂ ਮੁਹੱਈਆ ਕਰਵਾਇਆ ਗਿਆ।


    ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫੇ ਨਾ ਵਰਤਣ ਦੀ ਹਦਾਇਤ ਕੀਤੀ ਗਈ ਅਤੇ ਨਾਲ ਹੀ ਨਾਜਇਜ਼ ਕਬਜ਼ੇ ਹਟਾਉਣ ਲਈ ਵੀ ਕਿਹਾ ਗਿਆ। ਉਨ੍ਹਾਂ ਇਸ ਮੌਕੇ ਦੁਕਾਨਦਾਰਾਂ ਨੂੰ ਡਸਟਬਿਨ ਵੀ ਵੰਡੇ ਅਤੇ ਕੂੜਾ ਕਰਕਟ ਡਸਟਬਿਨ ਵਿਚ ਹੀ ਪਾਉਣ ਲਈ ਪ੍ਰੇਰਿਆ ਗਿਆ। 
    ਸ਼੍ਰਮਦਾਨ ਮਿਸ਼ਨ ਤਹਿਤ ਅੱਜ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸ਼ਹਿਰ ਦੀਆਂ ਸੜਕਾਂ, ਖਾਲੀ ਪਏ ਪਲਾਟਾਂ ਅਤੇ ਨਾਲਿਆਂ ਦੀ ਸਫ਼ਾਈ ਕੀਤੀ ਗਈ। ਸਾਰੇ ਹੀ ਕਰਮਚਾਰੀਆਂ ਵੱਲੋਂ ਉਤਸ਼ਾਹ ਨਾਲ ਇਸ ਮਿਸ਼ਨ ਵਿਚ ਹਿੱਸਾ ਲਿਆ ਗਿਆ। ਬੱਚਤ ਭਵਨ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਰਿਫ਼ਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ।


    ਇਸ ਮੌਕੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ, ਡਾ. ਰਣਜੀਤ ਰਾਏ, ਸਵਸਥ ਭਾਰਤ ਪ੍ਰੇਰਕ ਸ੍ਰੀ ਆਦਿੱਤਯ ਮਦਾਨ ਵੀ ਮੌਜੂਦ ਸਨ।

LEAVE A REPLY

Please enter your comment!
Please enter your name here