ਮਾਨਸਾ 11 ਅਕਤੂਬਰ ((ਸਾਰਾ ਯਹਾ,ਬਪਸ):ਸਾਲ 2016 ਚ ਚੀਨ ਦੀ ਹੱਦ ਤੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਪਿੰਡ ਭੰਮੇ ਕਲਾਂ ਦੇ ਸ਼ਹੀਦ ਮਨਪ੍ਰੀਤ ਸਿੰਘ ਫੌਜੀ ਦੀ ਤੀਸਰੀ ਬਰਸੀ ਮਨਾਈ ਗਈ। ਸ਼ਹੀਦ ਮਨਪ੍ਰੀਤ ਸਿੰਘ ਦੀ ਤੀਸਰੀ ਬਰਸੀ ਮੌਕੇ ਪਰਿਵਾਰ ਵੱਲੋਂ ਸ਼੍ਰੀ ਸਹਿਜ ਪਾਠ ਪ੍ਰਕਾਸ਼ ਕਰਵਾਏ ਗਏ ਸਨ ਜਿਨ੍ਹਾਂ ਦੇ ਸ਼ਹੀਦ ਮਨਪ੍ਰੀਤ ਸਿੰਘ ਫ਼ੌਜੀ ਦੀ ਯਾਦ ਵਿੱਚ ਬਣਾਏ ਗਏ ਸ਼ਹੀਦ ਮਨਪ੍ਰੀਤ ਸਿੰਘ ਯਾਦਗਾਰੀ ਪਾਰਕ ਵਿਖੇ ਅੱਜ ਭੋਗ ਪਾਏ ਗਏ। ਭੋਗ ਪੈਣ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਬਰਸੀ ਮੌਕੇ ਸਾਬਕਾ ਹਲਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਸ਼ਹੀਦ ਮਨਪ੍ਰੀਤ ਸਿੰਘ ਫੌਜੀ ਦੇ ਬੁੱਤ ਤੇ ਫੁੱਲਾਂ ਦਾ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਬੋਲਦਿਆਂ ਮੋਫਰ ਨੇ ਕਿਹਾ ਕਿ ਸ਼ਹੀਦ ਕਿਸੇ ਕੌਮ ਜਾਂ ਦੇਸ਼ ਦਾ ਸਰਮਾਇਆ ਹੁੰਦੇ ਹਨ। ਸਾਨੂੰ ਦੇਸ਼ ਜਾਂ ਕੌਮ ਲਈ ਸ਼ਹੀਦੀਆਂ ਦੇਣ ਵਾਲੇ ਸ਼ਹੀਦਾਂ ਦਾ ਮਾਨ ਸਨਮਾਨ ਕਰਨਾ ਚਾਹੀਦਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਦੇ ਪਿਤਾ ਤਰਸੇਮ ਸਿੰਘ, ਮਾਤਾ ਚਰਨਜੀਤ ਕੌਰ, ਭੈਣ ਸੁਖਪ੍ਰੀਤ ਕੌਰ, ਸਾਬਕਾ ਸਰਪੰਚ ਮਹਿੰਦਰ ਸਿੰਘ, ਭੋਲੂ ਸਿੰਘ, ਮੋਹਨ ਸਿੰਘ ਝੱਬਰ, ਮਿੱਠੂ ਸਿੰਘ, ਸਾਬਕਾ ਸਰਪੰਚ ਭਰਪੂਰ ਸਿੰਘ, ਟੇਕ ਸਿੰਘ, ਸਾਬਕਾ ਸਰਪੰਚ ਕੁੰਢਾ ਸਿੰਘ, ਵੱਖ ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਵਰ ਵਿਅਕਤੀ ਆਦਿ ਹਾਜ਼ਰ ਸਨ।