ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਚਲਾਉਣ ‘ਤੇ ਮੁਕੰਮਲ ਪਾਬੰਦੀ

0
41

ਮਾਨਸਾ, 27 ਨਵੰਬਰ (ਬਲਜੀਤ ਸ਼ਰਮਾ)  : ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਇਨਾ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਈ ਵੀ ਕੰਬਾਇਨ ਸੀ.ਐਚ.ਐਸ. ਐਸ.ਐਮ.ਐਸ. (Combine Harvestor Super SMS) ਲਗਾਏ ਬਗੈਰ ਨਹੀਂ ਚਲਾਈ ਜਾਵੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਝੋਨਾ (ਜੀਰੀ) ਸੀਜ਼ਨ 2018-19 ਦੀ ਫਸਲ ਦੀ ਕਟਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ ਅਤੇ ਇਸ ਫਸਲ ਦੀ ਕਟਾਈ ਆਮ ਤੌਰ ‘ਤੇ ਕਿਸਾਨਾਂ ਵੱਲੋਂ ਕੰਬਾਈਨਾਂ ਨਾਲ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਹਨੇਰਾ ਹੋਣ ਕਾਰਨ ਕੰਬਾਈਨਾਂ ਅਚਾਨਕ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਜਾਂਦੀਆਂ ਹਨ ਅਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। 
    ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਕਿਹਾ ਕਿ ਇਸ ਲਈ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਈਨਾਂ ਚਲਾਉਣ ‘ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਸਮਝੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ 15 ਦਸੰਬਰ 2018 ਤੱਕ ਲਾਗੂ ਰਹੇਗਾ। 


EDITED BY : SARA YAHA | | Last Updated : 7:29 PM 27 ਨਵੰਬਰ 2018

LEAVE A REPLY

Please enter your comment!
Please enter your name here