ਸ਼ਾਹਕੋਟ ‘ਚ ਚੋਣ ਪ੍ਰਚਾਰ ਜ਼ੋਰਾਂ ‘ਤੇ, ਹੁਣ ਕੈਪਟਨ ਦਾ ਨਿਕਲੇਗਾ ਏ. ਸੀ. ਰੱਥ!

0
5

ਜਲੰਧਰ(ਸਾਰਾ ਯਹਾ )— ਸ਼ਾਹਕੋਟ ‘ਚ ਚੋਣ ਪ੍ਰਚਾਰ ਜ਼ੋਰਾਂ ‘ਤੇ ਹੈ। ਹੁਣ ਇਸ ਵਿਚਕਾਰ ਰੋਡ ਸ਼ੋਅ ਵਾਲੇ ਦਿਨ ਕਾਂਗਰਸ ਪਾਰਟੀ ਦਾ ਦਮ ਦਿਖਾਉਣ ਲਈ ਕੈਪਟਨ ਏ. ਸੀ. ਰੱਥ ‘ਚ ਨਿਕਲਣਗੇ। ਸ਼ਾਹਕੋਟ ਉਪ ਚੋਣ ‘ਚ ਚੋਣ ਪ੍ਰਚਾਰ ਦੇ ਆਖਰੀ ਦਿਨ 26 ਮਈ ਨੂੰ ਤਿੰਨੋਂ ਪ੍ਰਮੁੱਖ ਪਾਰਟੀਆਂ ਵੱਲੋਂ ਰੋਡ ਸ਼ੋਅ ਵਿਚ ਆਪਣੀ ਤਾਕਤ ਦਿਖਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।ਇਨ੍ਹਾਂ ਵਿੱਚ ਸੱਤਾ ‘ਤੇ ਕਾਬਜ਼ ਕਾਂਗਰਸ ਪਾਰਟੀ ਵੱਲੋਂ ਕੀਤੇ ਜਾਣ ਵਾਲੇ ਰੋਡ ਸ਼ੋਅ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਮਲ ਹੋਣ ਲਈ ਖਾਸ ਏਅਰ ਕੰਡੀਸ਼ਨਰ (ਏ. ਸੀ.) ਰੱਥ ਤਿਆਰ ਕੀਤਾ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਗਰਮੀ ਦੇ ਵਧਦੇ ਪਾਰੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਲਈ ਵਿਸ਼ੇਸ਼ ਬੱਸ ਤਿਆਰ ਕੀਤੀ ਜਾ ਰਹੀ ਹੈ।

ਕਾਂਗਰਸ ਵੱਲੋਂ ਪਹਿਲਾਂ ਹੀ 10 ਮੰਤਰੀ ਸ਼ਾਹਕੋਟ ਹਲਕੇ ਵਿਚ ਚੋਣ ਪ੍ਰਚਾਰ ਵਿਚ ਡਟੇ ਹੋਏ ਹਨ।ਆਖਰੀ ਦਿਨਾਂ ‘ਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਚੋਣ ਪ੍ਰਚਾਰ ਲਈ ਪਹੁੰਚਣਗੇ। ਮੁੱਖ ਮੰਤਰੀ ਲਈ ਤਿਆਰ ਕੀਤੀ ਜਾ ਰਹੀ ਵਿਸ਼ੇਸ਼ ਬੱਸ ਵਿਚ ਕਾਂਗਰਸ ਵੱਲੋਂ ਪੰਜਾਬ ਦੇ ਹਿੱਤ ਵਿਚ ਕੀਤੇ ਗਏ ਕੰਮਾਂ ਨੂੰ ਦਰਸਾਉਂਦੇ ਹੋਰਡਿੰਗ ਲਾਏ ਜਾ ਰਹੇ ਹਨ।26 ਮਈ ਨੂੰ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾਣ ਵਾਲੇ ਸ਼ਕਤੀ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ।ਉੱਥੇ ਹੀ, ਆਮ ਆਦਮੀ ਪਾਰਟੀ ਦੇ ਚੋਣ ਪ੍ਰਚਾਰ ‘ਚ ਪੱਛੜ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਹੁਲਾਰਾ ਦੇਣ ਲਈ ਦਿੱਲੀ ਤੋਂ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਖਾਸ ਤੌਰ ‘ਤੇ ਸ਼ਾਹਕੋਟ ਵਿਚ ਪਹੁੰਚ ਰਹੇ ਹਨ।


BY EDITED : SARA YAHA | | Last Updated : 23 May 2018

LEAVE A REPLY

Please enter your comment!
Please enter your name here