-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲ ਨੂੰ ਸਮਰਪਿਤ ਡਿਜੀਟਲ ਮਿਊਜ਼ਿਅਮ ਅਤੇ ਰੋਸ਼ਣੀ ਤੇ ਆਵਾਜ਼ ਸ਼ੋਅ ਮਾਨਸਾ ਵਿਖੇ 23 ਤੋਂ 25 ਦਸੰਬਰ ਤੱਕ ਦਿਖਾਇਆ ਜਾਵੇਗਾ

0
30

ਮਾਨਸਾ, 19 ਦਸੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਮੌਕੇ ਸਥਾਨਕ ਨਹਿਰੂ ਮੈਮੋਰੀਅਲ ਕਾਲਜ ਵਿਖੇ 23 ਤੋਂ 25 ਦਸੰਬਰ ਨੂੰ ਹੋਣ ਵਾਲੇ ਡਿਜੀਟਲ ਮਿਊਜ਼ਿਅਮ ਅਤੇ ਰੋਸ਼ਣੀ ਤੇ ਆਵਾਜ਼ ਸ਼ੋਅ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ 23 ਤੋਂ 25 ਦਸੰਬਰ ਤੱਕ ਡਿਜੀਟਲ ਮਿਊਜ਼ਿਅਮ ਅਤੇ 24 ਤੇ 25 ਦਸੰਬਰ ਨੂੰ ਰੋਸ਼ਣੀ ਤੇ ਆਵਾਜ਼ ਸ਼ੋਅ ਸ਼ੋਅ ਦਿਖਾਇਆ ਜਾ ਰਿਹਾ ਹੈ। ਇਨ੍ਹਾਂ ਪ੍ਰੋਗਰਾਮਾਂ ਵਿੱਚ ਆਮ ਜਨਤਾ ਲਈ ਦਾਖਲਾ ਮੁਫ਼ਤ ਹੋਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਿਜੀਟਲ ਮਿਊਜ਼ਿਅਮ ਅਤੇ ਰੋਸ਼ਣੀ ਤੇ ਆਵਾਜ਼ ਸ਼ੋਅ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਯਾਤਰਾ ਅਤੇ ਮਾਨਵਤਾ ਉਤੇ ਉਨ੍ਹਾਂ ਦੇ ਪ੍ਰਭਾਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਆਧੁਨਿਕ ਡਿਜੀਟਲ ਤਕਨੀਕਾਂ ਨਾਲ ਲੈਸ ਢੰਗਾਂ ਰਾਹੀਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਨ ਦਾ ਮਾਨਸਾ ਦੇ ਲੋਕਾਂ ਲਈ ਇਹ ਬਹੁਤ ਹੀ ਵਧੀਆ ਮੌਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਡਿਜੀਟਲ ਮਿਊਜ਼ਿਅਮ ਅਤੇ ਰੋਸ਼ਣੀ ਤੇ ਆਵਾਜ਼ ਸ਼ੋਅ ਨੂੰ ਦੇਖਣ ਲਈ ਜ਼ਰੂਰ ਪਹੁੰਚਣ, ਤਾਂ ਜੋ ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਹੋਰ ਜ਼ਿਆਦਾ ਜਾਣਕਾਰੀ ਹਾਸਿਲ ਕਰਕੇ, ਉਨ੍ਹਾਂ ਵੱਲੋਂ ਦਰਸ਼ਾਏ ਮਾਰਗ ‘ਤੇ ਚੱਲ ਸਕੀਏ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਵੱਲੋਂ ਸੁਰੱਖਿਆ ਅਤੇ ਪਾਰਕਿੰਗ ਦੇ ਪੁਖ਼ਤਾ ਇੰਤਜ਼ਾਮ, ਨਗਰ ਕੌਂਸਲ ਮਾਨਸਾ ਵੱਲੋਂ ਸਟੇਡੀਅਮ ਦੀ ਸਾਫ਼-ਸਫਾਈ ਲਈ ਹਦਾਇਤ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪਿੰਡਾਂ ਵਿੱਚ ਇਨ੍ਹਾਂ ਸ਼ੋਆਂ ਸਬੰਧੀ ਮੁਨਾਦੀ ਕਰਵਾਉਣਾ ਯਕੀਨੀ ਬਣਾਉਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲੀ ਵਿਦਿਆਰਥੀਆਂ ਨੂੰ ਇਨ੍ਹਾਂ ਸ਼ੋਆਂ ਨੂੰ ਦਿਖਾਉਣਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਾਜਦੀਪ ਸਿੰਘ ਬਰਾੜ, ਐਸ.ਡੀ.ਐਮ. ਬੁਢਲਾਡਾ ਸ੍ਰੀ ਆਦਿਤਯ ਡੇਚਲਵਾਲ, ਐਸ.ਡੀ.ਐਮ. ਮਾਨਸਾ ਸ਼੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸ਼੍ਰੀ ਨਵਦੀਪ ਕੁਮਾਰ, ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਰਾਜਵੰਤ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਹਰਪਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘੁਬੀਰ ਸਿੰਘ ਮਾਨ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here