ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਦੋ ਸੀਨੀਅਰ ਲੀਡਰਾਂ ਵੱਲੋਂ ਅਸਤੀਫਾ

0
198

ਨਵੀਂ ਦਿੱਲੀ 19 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਦੇ ਨਾਲ ਹੀ ਦਿੱਲੀ ਵਿੱਚ ਸ਼ੋਮਣੀ ਅਕਾਲੀ ਦਲ ਲਈ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਅੱਜ ਪਾਰਟੀ ਨੂੰ ਉਸ ਵੇਲੇ ਤਕੜਾ ਝਟਕਾ ਲੱਗਾ ਜਦੋਂ ਦਿੱਲੀ ਕਮੇਟੀ ਦੇ ਦੋ ਸੀਨੀਅਰ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ।

ਦੱਸ ਦਈਏ ਕਿ ਜਤਿੰਦਰ ਸਿੰਘ ਸਾਹਨੀ ਤੇ ਹਰਿੰਦਰਪਾਲ ਸਿੰਘ (ਚੇਅਰਮੈਨ ਗੁਰਮਤਿ ਕਾਲਜ) ਨੇ ਅਸਤੀਫੇ ਦਿੰਦਿਆਂ ਪਾਰਟੀ ਦੀ ਕਾਰਜਸ਼ੈਲੀ ਤੇ ਫ਼ੈਸਲਿਆਂ ‘ਤੇ ਸਵਾਲ ਉਠਾਏ ਹਨ।

ਇਨ੍ਹਾਂ ਅਸਤੀਫਿਆਂ ਨਾਲ ਅਕਾਲੀ ਦਲ ਦੀ ਮੁਸ਼ਕਲ ਵਧ ਸਕਦੀ ਹੈ ਕਿਉਂਕਿ ਅਗਲੇ ਸਮੇਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਹੋਣ ਜਾ ਰਹੀਆਂ ਹਨ।

NO COMMENTS