*ਸਥਾਨਕ ਮੁਹੱਲਾ ਵੀਰ ਨਗਰ ਤੇ ਵਾਰਡ ਨੰ:16,17,18 ਦੇ ਵਸਨੀਕਾਂ ਵੱਲੋਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਐਕਸ਼ਨ ਕਮੇਟੀ*

0
325

ਮਾਨਸਾ 19 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ) ਸਥਾਨਕ ਮੁਹੱਲਾ ਵੀਰ ਨਗਰ ਤੇ ਵਾਰਡ ਨੰ:16,17,18 ਦੇ ਵਸਨੀਕਾਂ ਵੱਲੋਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਐਕਸ਼ਨ ਕਮੇਟੀ ਨੇ ਮੀਟਿੰਗ ਕਰਕੇ ਜ਼ਿਲਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਮਾਨਸਾ ਦੇ ਅਧਿਕਾਰੀਆਂ ਤੇ ਦੋਸ਼ ਲਾਇਆ ਕਿ ਬੀਤੇ ਦਿਨੀਂ ਲਾਏ ਗਏ ਧਰਨੇ ਨੂੰ ਐਮ ਐਲ ਏ, ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਮਾਨਸਾ ਅਤੇ ਅਧਿਕਾਰੀਆਂ ਨੇ ਸੀਵਰੇਜ ਅਤੇ ਬਾਰਿਸ਼ ਦੇ ਉਵਰਫਲੋ ਪਾਣੀ ਦੀ ਨਿਕਾਸੀ ਦੇ ਹੱਲ ਕਰਨ ਦਾ ਵਾਅਦਾ ਕਰਕੇ ਉਠਾ ਦਿੱਤਾ ਸੀ ਪਰ ਅਜੇ ਵੀ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਕੋਈ ਕੰਮ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਅਧਿਕਾਰੀ ਤੇ ਕਰਮਚਾਰੀ ਐਕਸ਼ਨ ਕਮੇਟੀ ਦੇ ਮੈਂਬਰਾਂ ਦਾ ਫੋਨ ਹੀ ਚੁੱਕਦਾ ਹੈ। ਕਮੇਟੀ ਨੇ ਚੇਤਾਵਨੀ ਦਿਤੀ ਹੈ ਕਿ ਅਗਰ ਸਾਡੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਮਾਨਸਾ ਸ਼ਹਿਰ ਵਾਸੀਆਂ ਨੂੰ ਨਾਲ ਲੈਕੇ ਮਜਬੂਰਨ ਦੋਬਾਰਾ ਕੋਈ ਵੱਡਾ ਐਕਸ਼ਨ ਕੀਤਾ ਜਾਵੇਗਾ।

NO COMMENTS