31 ਮਾਰਚ ਮਾਨਸਾ (ਸਾਰਾ ਯਹਾਂ/ਮੁੱਖ ਸੰਪਾਦਕ) ਸਥਾਨਕ ਸ਼ਹਿਰ ਦੇ ਡੀ.ਏ.ਵੀ ਸਕੂਲ ਵਿੱਚ ਦੋ ਰੋਜ਼ਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਪਹਿਲੇ ਦਿਨ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਸੂਰਜ ਪ੍ਰਕਾਸ਼ ਗੋਇਲ, ਐਡਵੋਕੇਟ ਆਰ.ਸੀ.ਗੋਇਲ ਅਤੇ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਨੇ ਜਮਾਤ 3ਵੀਂ ਤੋਂ ਨੌਵੀਂ ਅਤੇ 11ਵੀਂ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਵਿਦਿਅਕ ਅਤੇ ਸਹਿ-ਵਿਦਿਅਕ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਡੀਏਵੀ ਪ੍ਰਾਈਡ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਵੱਲੋਂ ਸੈਸ਼ਨ 2023-24 ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਸ਼ਖ਼ਸੀਅਤ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਡੀਏਵੀ ਪ੍ਰਾਈਡ ਅਵਾਰਡ ਦੀ ਸ਼ੁਰੂਆਤ ਕੀਤੀ ਗਈ ਸੀ। ਡੀਏਵੀ ਪ੍ਰਾਈਡ ਐਵਾਰਡ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ 8ਵੀਂ ਅਤੇ 11ਵੀਂ ਜਮਾਤ ਦੇ ਵੱਖ-ਵੱਖ ਵਿਸ਼ਿਆਂ ‘ਚ ਪਹਿਲੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
ਦੂਜੇ ਦਿਨ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿੱਚ ਨਰਸਰੀ, ਐਲ.ਕੇ.ਜੀ ਅਤੇ ਯੂ.ਕੇ.ਜੀ ਦੇ ਸਮੂਹ ਵਿਦਿਆਰਥੀਆਂ ਅਤੇ ਪਹਿਲੀ ਅਤੇ ਦੂਜੀ ਜਮਾਤ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਨੇ ਕਿਹਾ ਕਿ ਡੀ.ਏ.ਵੀ ਸਕੂਲ ਬੱਚਿਆਂ ਦੇ ਉੱਜਵਲ ਭਵਿੱਖ ਲਈ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਹਾਜ਼ਰ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸੈਸ਼ਨ 2024-25 ਵਿੱਚ ਹੋਈਆਂ ਗਤੀਵਿਧੀਆਂ ਅਤੇ ਮੁਕਾਬਲਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ।